ਜਲੰਧਰ ਦੇ ਚਿੱਕਚਿੱਕ ਚੌਕ ਨੇੜੇ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਿਵੇਂ ਹੀ ਕਾਰ ਚਾਲਕ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਤੁਰੰਤ ਕਾਰ ਰੋਕ ਕੇ ਉਥੋਂ ਨਿਕਲ ਗਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ।
ਕਾਰ 'ਚੋਂ ਅਚਾਨਕ ਧੂੰਆਂ ਨਿਕਲਿਆ
ਪੀੜਤ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਕਾਰ ਉਸ ਦਾ ਪਰਿਵਾਰਕ ਮੈਂਬਰ ਚਲਾ ਰਿਹਾ ਸੀ। ਜਦੋਂ ਉਹ ਚਿੱਕਚਿੱਕ ਚੌਕ ਨੇੜੇ ਪਹੁੰਚਿਆ ਤਾਂ ਕਾਰ ਵਿੱਚੋਂ ਧੂੰਆਂ ਨਿਕਲਣ ਲੱਗਾ। ਧੂੰਆਂ ਦੇਖ ਕੇ ਜਿਵੇਂ ਹੀ ਉਹ ਕਾਰ ਨੂੰ ਰੋਕ ਕੇ ਜਾਂਚ ਕਰਨ ਲਈ ਬਾਹਰ ਆਇਆ ਤਾਂ ਕਾਰ ਨੂੰ ਅੱਗ ਲੱਗ ਗਈ।
ਜਾਨੀ ਨੁਕਸਾਨ ਤੋਂ ਬਚਾਅ
ਜਿਸ ਤੋਂ ਬਾਅਦ ਉਸ ਨੇ ਫੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਅੱਗ ਲੱਗਣ ਕਾਰਨ ਕਾਰ ਨੁਕਸਾਨੀ ਗਈ।