ਖ਼ਬਰਿਸਤਾਨ ਨੈੱਟਵਰਕ: ਜੰਮੂ-ਕਸ਼ਮੀਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਕਠੁਆ 'ਚ ਕਾਰ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਰਿਪੋਰਟਾਂ ਅਨੁਸਾਰ, ਅੱਜ ਕਠੂਆ ਦੇ ਲਖਨਪੁਰ-ਬਸੰਤਪੁਰ ਸੜਕ 'ਤੇ ਇੱਕ ਕਾਰ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।