ਪਟਿਆਲਾ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਇਹ ਹਾਦਸਾ ਸਰਹਿੰਦ ਰੋਡ 'ਤੇ ਵਾਪਰਿਆ, ਜਿਥੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ
ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਜਸ਼ਨਪ੍ਰੀਤ ਸਿੰਘ (23) ਅਤੇ ਹਰਪ੍ਰੀਤ ਸਿੰਘ (22) ਵਜੋਂ ਹੋਈ ਹੈ। ਦੋਵੇਂ ਨੌਜਵਾਨ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਸਨ।
ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਗਜੀਤ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਕਾਰ 'ਚ ਪਟਿਆਲਾ ਤੋਂ ਸਰਹਿੰਦ ਵੱਲ ਆ ਰਹੇ ਸਨ ਪਰ ਪਿੰਡ ਜਖਵਾਲੀ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।