ਮਾਨਸਾ-ਪਟਿਆਲਾ ਰੋਡ ’ਤੇ ਪਿੰਡ ਹਮੀਰਗੜ੍ਹ ਢਪਈ ’ਚ ਬਣੇ ਟੋਲ ਪਲਾਜ਼ਾ ਨੂੰ ਹਟਾਉਣ ਦੇ ਮਾਮਲੇ ’ਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਸਮੇਤ 80 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕਿਸਾਨ ਯੂਨੀਅਨ ਲੰਬੇ ਸਮੇਂ ਤੋਂ ਮਾਨਸਾ ਪਟਿਆਲਾ ਰੋਡ ’ਤੇ ਲੱਗੇ ਟੋਲ ਪਲਾਜ਼ਾ ਨੂੰ ਹਟਾਉਣ ਦੀ ਮੰਗ ਕਰ ਰਹੀ ਸੀ।
ਦੱਸ ਦੇਈਏ ਕਿ ਕਿਸਾਨ ਲੰਬੇ ਸਮੇਂ ਤੋਂ ਅਪੀਲ ਕਰ ਰਹੇ ਸਨ ਕਿ ਇਸ ਟੋਲ ਪਲਾਜ਼ਾ ਨੂੰ ਬੰਦ ਕੀਤਾ ਜਾਵੇ। ਇਸ ਕਾਰਨ ਰਾਤ ਸਮੇਂ ਟੋਲ ਪਲਾਜ਼ਿਆਂ ’ਤੇ ਹਾਦਸੇ ਵਾਪਰ ਰਹੇ ਹਨ। ਦਸੰਬਰ ਵਿੱਚ ਕਿਸਾਨਾਂ ਨੇ ਖੁਦ ਇਸ ਟੋਲ ਪਲਾਜ਼ਾ ਨੂੰ ਢਾਹੁਣ ਲਈ ਮੋਰਚਾ ਲਾਇਆ ਅਤੇ ਇਸ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਗਈ। ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।
24 ਤੇ 25 ਜਨਵਰੀ ਦੀ ਰਾਤ ਨੂੰ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਢਾਹ ਕੇ ਸੜਕ ਤੋਂ ਹਟਾ ਦਿੱਤਾ ਸੀ। ਇਸ ਮਗਰੋਂ ਭੀਖੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਲਕਸ਼ਮਣ ਸਿੰਘ, ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ, ਜਗਜੀਤ ਸਿੰਘ ਉਰਫ਼ ਜੀਤ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਦੀਪ ਸਿੰਘ, ਰਾਜ ਸਿੰਘ ਆਦਿ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਇਸ ਟੋਲ ਪਲਾਜ਼ਾ ਕਾਰਨ ਰਾਤ ਸਮੇਂ ਸੜਕਾਂ 'ਤੇ ਹਾਦਸੇ ਵਾਪਰ ਰਹੇ ਸਨ। ਕਿਸਾਨ ਆਗੂ ਮਹਿੰਦਰ ਸਿੰਘ ਨੇ ਦੱਸਿਆ ਕਿ ਇਹ ਟੋਲ ਪਲਾਜ਼ਾ ਲੰਬੇ ਸਮੇਂ ਤੋਂ ਮਾਨਸਾ ਪਟਿਆਲਾ ਰੋਡ 'ਤੇ ਬਣਿਆ ਹੋਇਆ ਹੈ। ਕਿਸਾਨਾਂ ਨੇ ਇਸ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਕਈ ਵਾਰ ਮੰਗ ਕੀਤੀ ਸੀ।