ਲੁਧਿਆਣਾ 'ਚ ਭਾਜਪਾ ਆਗੂ ਗੁਰਵਿੰਦਰ ਸਿੰਘ ਪ੍ਰਿੰਕਲ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਸ 'ਤੇ ਸੋਸ਼ਲ ਮੀਡੀਆ 'ਤੇ ਸਿੱਖ ਕਥਾਕਾਰ ਹਰਪ੍ਰੀਤ ਸਿੰਘ ਮੱਖੂ ਨੂੰ ਗਾਲ੍ਹਾਂ ਕੱਢਣ ਅਤੇ ਧਮਕੀਆਂ ਦੇਣ ਦਾ ਦੋਸ਼ ਹੈ। ਫਿਲਹਾਲ ਉਹ ਫਰਾਰ ਹੈ।
ਸੋਸ਼ਲ ਮੀਡੀਆ 'ਤੇ ਕੱਢੀਆਂ ਗਾਲ੍ਹਾਂ
ਕਥਾਵਾਚਕ ਹਰਪ੍ਰੀਤ ਮੱਖੂ ਨੇ ਪੁਲਸ ਨੂੰ ਦੱਸਿਆ ਕਿ ਉਹ ਭਾਰਤ ਅਤੇ ਵਿਦੇਸ਼ਾਂ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਦਾ ਹੈ। ਉਹ ਸੋਸ਼ਲ ਮੀਡੀਆ ਪੇਜਾਂ 'ਤੇ ਵੀਡੀਓ ਪੋਸਟ ਕਰ ਕੇ ਸਿੱਖ ਧਰਮ ਦਾ ਪ੍ਰਚਾਰ ਕਰਦਾ ਹੈ। ਕੁਝ ਦਿਨ ਪਹਿਲਾਂ ਹੀ ਪ੍ਰਿੰਕਲ ਨੇ ਸੋਸ਼ਲ ਮੀਡੀਆ 'ਤੇ ਮੇਰੇ ਖਿਲਾਫ ਗਲਤ ਭਾਸ਼ਾ ਦੀ ਵਰਤੋਂ ਕੀਤੀ ਸੀ।
ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼
ਮੱਖੂ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਿੰਕਲ ਨੇ ਉਸ ਨੂੰ ਵਟਸਐਪ ਕਾਲ ਕੀਤੀ ਅਤੇ ਫਿਰ ਗਾਲ੍ਹਾਂ ਕੱਢੀਆਂ। ਪ੍ਰਿੰਕਲ ਨੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਤੋਂ ਬਾਅਦ ਉਸ ਨੇ ਕਾਲ ਐਡਿਟ ਕਰ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ ਅਤੇ ਲੋਕਾਂ ਦੇ ਸਾਹਮਣੇ ਮੇਰੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਮੈਨੂੰ ਬਹੁਤ ਠੇਸ ਪੁੱਜੀ।
ਪ੍ਰਿੰਕਲ ਖਿਲਾਫ ਪਹਿਲਾਂ ਵੀ ਕੇਸ ਦਰਜ
ਤੁਹਾਨੂੰ ਦੱਸ ਦੇਈਏ ਕਿ ਪ੍ਰਿੰਕਲ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਹੈ। ਇਸ ਤੋਂ ਪਹਿਲਾਂ ਉਸ ਖਿਲਾਫ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ 'ਤੇ ਦੋ ਮਾਮਲੇ ਦਰਜ ਕੀਤੇ ਗਏ ਸਨ। ਪੁਲਸ ਹੁਣ ਪ੍ਰਿੰਕਲ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਸਕੈਨ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।