ਦੇਸ਼ ਦੇ ਕਈ ਮੈਦਾਨੀ ਇਲਾਕਿਆਂ 'ਚ ਪੱਛਮੀ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਦੋ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਦੇ ਮੌਸਮ ਨੂੰ ਤੇਜ਼ੀ ਨਾਲ ਬਦਲ ਸਕਦੀ ਹੈ, ਪਹਿਲੀ ਪੱਛਮੀ ਗੜਬੜੀ 10 ਮਾਰਚ ਦੀ ਰਾਤ ਤੋਂ ਅਤੇ ਦੂਜੀ 12 ਮਾਰਚ ਦੀ ਰਾਤ ਤੋਂ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਦਿਸਣ ਦੀ ਸੰਭਾਵਨਾ ਹੈ। ਇਸ ਲਈ 10 ਤੋਂ 12 ਮਾਰਚ ਦੌਰਾਨ ਮੌਸਮ ਬਦਲ ਸਕਦਾ ਹੈ।
ਅੱਜ ਤੋਂ ਅਗਲੇ 2 ਦਿਨਾਂ ਵਿੱਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ।ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 60 ਘੰਟਿਆਂ ਦੌਰਾਨ ਉੱਤਰੀ ਭਾਰਤ ਦੇ ਰਾਜਾਂ ਵਿੱਚ ਤੇਜ਼ ਹਨੇਰੀ ਅਤੇ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਦਿੱਲੀ 'ਚ ਸਵੇਰੇ-ਸ਼ਾਮ ਠੰਡ
ਮੌਸਮ ਵਿਭਾਗ ਦਾ ਮੰਨਣਾ ਹੈ ਕਿ 11 ਮਾਰਚ ਤੋਂ ਰਾਜਧਾਨੀ ਦਿੱਲੀ 'ਚ ਤਾਪਮਾਨ ਵਧੇਗਾ ਅਤੇ ਮੌਸਮ 'ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਮੁਤਾਬਕ ਫਰਵਰੀ ਦੇ ਅੰਤ 'ਚ ਘੱਟੋ-ਘੱਟ ਤਾਪਮਾਨ 'ਚ ਵਾਧਾ ਦੇਖਿਆ ਗਿਆ ਸੀ ਪਰ ਪਿਛਲੇ ਕਈ ਦਿਨਾਂ ਤੋਂ ਇਸ 'ਚ ਇਕ ਵਾਰ ਫਿਰ ਗਿਰਾਵਟ ਆਈ ਹੈ। ਇਸ ਕਾਰਨ ਦਿੱਲੀ 'ਚ ਸਵੇਰੇ-ਸ਼ਾਮ ਠੰਡ ਪੈ ਰਹੀ ਹੈ।