ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 15 ਅਕਤੂਬਰ ਤੱਕ ਮੀਂਹ ਪੈ ਸਕਦਾ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਸਵੇਰ ਅਤੇ ਰਾਤ ਨੂੰ ਮੌਸਮ ਠੰਡਾ ਰਹੇਗਾ। ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਤਾਪਮਾਨ ਵਿੱਚ ਅੰਤਰ ਵਧੇਗਾ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿਨ ਅਤੇ ਰਾਤ ਦੇ ਤਾਪਮਾਨ 'ਚ ਫਰਕ ਹੋਰ ਵਧੇਗਾ। 15 ਅਕਤੂਬਰ ਤੱਕ ਸੂਬੇ ਦੇ ਕੁਝ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ ਅਤੇ ਬੱਦਲ ਛਾਏ ਰਹਿਣਗੇ। ਨਵੰਬਰ ਦੇ ਤੀਜੇ ਹਫ਼ਤੇ ਤੋਂ ਦਿਨ ਵੇਲੇ ਤਾਪਮਾਨ ਵੀ ਘਟਣਾ ਸ਼ੁਰੂ ਹੋ ਜਾਵੇਗਾ ਕਿਉਂਕਿ ਉਸ ਸਮੇਂ ਪੱਛਮੀ ਗੜਬੜੀ ਹੋਵੇਗੀ।
ਡੇਂਗੂ ਮਲੇਰੀਆ ਤੋਂ ਸਾਵਧਾਨ ਰਹਿਣ ਦੀ ਲੋੜ
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਇਹ ਬੀਮਾਰੀਆਂ ਫੈਲਦੀਆਂ ਹਨ ਹੈ, ਇਸ ਲਈ ਆਪਣੇ ਆਪ ਨੂੰ ਬਚਾਉਣ ਲਈ ਸਾਵਧਾਨੀਆਂ ਵਰਤੀ ਜਾਵੇ।