ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲਿਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਖ਼ਿਲਾਫ਼ ਸੈਕਟਰ 3 ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ।
ਪੁਲਿਸ ਕਰ ਸਕਦੀ ਹੈ ਵੱਡੀ ਕਾਰਵਾਈ
ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੋਹਾਲੀ ਪੁਲਿਸ ਬੰਟੀ ਰੋਮਾਣਾ ਖਿਲਾਫ ਵੱਡੀ ਕਾਰਵਾਈ ਕਰ ਸਕਦੀ ਹੈ।