ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ ਭਲਕੇ ਯਾਨੀ 19 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਹੀ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕਰਦੀਆਂ ਹਨ। ਜਿਸ ਦੇ ਤਹਿਤ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਬਦਲਦੀਆਂ ਰਹਿੰਦੀਆਂ ਹਨ।
ਜਾਣੋ ਪੰਜਾਬ 'ਚ ਕਿੰਨਾ ਵਧਿਆ ਪੈਟਰੋਲ
ਪੰਜਾਬ ਵਿੱਚ ਵੀ ਅਪ੍ਰੈਲ ਦੀ ਸ਼ੁਰੂਆਤ ਵਿੱਚ ਪੈਟਰੋਲ ਦੀ ਕੀਮਤ 96.56 ਰੁਪਏ ਪ੍ਰਤੀ ਲੀਟਰ ਹੋ ਗਈ, ਜੋ ਪਿਛਲੇ ਮਹੀਨੇ ਦੇ 96.38 ਰੁਪਏ ਪ੍ਰਤੀ ਲੀਟਰ ਨਾਲੋਂ 0.19 ਫੀਸਦੀ ਵੱਧ ਹੈ। ਅਪ੍ਰੈਲ ਦੌਰਾਨ ਪੈਟਰੋਲ ਦੀ ਸਭ ਤੋਂ ਵੱਧ ਦਰ 97.09 ਰੁਪਏ ਸੀ, ਜੋ ਕਿ 1 ਅਪ੍ਰੈਲ ਦਰਮਿਆਨ 1.09 ਫੀਸਦੀ ਵੱਧ ਹੈ। ਬਠਿੰਡਾ, ਜਲੰਧਰ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ।
ਤੁਹਾਨੂੰ ਦੱਸ ਦੇਈਏ ਕਿ ਅਪ੍ਰੈਲ ਦੌਰਾਨ ਪੈਟਰੋਲ ਦੀ ਸਭ ਤੋਂ ਘੱਟ ਕੀਮਤ 96.03 ਰੁਪਏ ਦਰਜ ਕੀਤੀ ਗਈ ਸੀ, ਜੋ ਕਿ 1 ਅਪ੍ਰੈਲ ਤੋਂ 18 ਅਪ੍ਰੈਲ ਦਰਮਿਆਨ 1.1 ਫੀਸਦੀ ਦੀ ਗਿਰਾਵਟ ਹੈ। 18 ਅਪ੍ਰੈਲ ਨੂੰ ਪੈਟਰੋਲ ਦੀ ਕੀਮਤ 96.59 ਰੁਪਏ ਪ੍ਰਤੀ ਲੀਟਰ 'ਤੇ ਬੰਦ ਹੋਈ ਸੀ, ਜੋ ਕਿ ਮਹੀਨੇ 'ਚ 1.09 ਫੀਸਦੀ ਵੱਧ ਹੈ। ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ 18 ਅਪ੍ਰੈਲ ਨੂੰ ਇਸ ਦੀ ਕੀਮਤ 86.85 ਰੁਪਏ ਦਰਜ ਕੀਤੀ ਗਈ ਸੀ। ਜਿਸ ਕਾਰਨ 1.37 ਫੀਸਦੀ ਦਾ ਵਾਧਾ ਹੋਇਆ ਹੈ।
ਇਨ੍ਹਾਂ ਮਹਾਨਗਰਾਂ ਦੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
- ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।
- ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
- ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.54 ਰੁਪਏ ਪ੍ਰਤੀ ਲੀਟਰ ਹੈ।
ਹੋਰ ਸ਼ਹਿਰਾਂ ਵਿੱਚ ਕੀਮਤਾਂ
- ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ
- ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ
- ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ
- ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ
- ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ
- ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ