ਪੰਜਾਬ ਵਿਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 15 ਤੇ 16 ਅਕਤੂਬਰ ਨੂੰ ਮੀਂਹ ਪੈ ਸਕਦਾ ਹੈ।
ਮੌਸਮ ਦੇ ਬਦਲੇ ਮਿਜ਼ਾਜ਼ ਕਾਰਣ ਪੰਜਾਬ ਵਿਚ ਸਵੇਰੇ ਤੇ ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲਣ ਕਾਰਣ ਠੰਡ ਵਧ ਰਹੀ ਹੈ। ਪੰਜਾਬ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਦਿਨ ਅਤੇ ਰਾਤ ਦਾ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਚੰਡੀਗੜ੍ਹ, ਗੁਰਦਾਸਪੁਰ ਅਤੇ ਨਵਾਂਸ਼ਹਿਰ ਵਿੱਚ ਰਾਤ ਦਾ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਐਤਵਾਰ ਸਵੇਰ ਤੋਂ ਮੌਸਮ ਬਦਲ ਜਾਵੇਗਾ ਅਤੇ ਮੀਂਹ ਵੀ ਪੈ ਸਕਦਾ ਹੈ।