ਉਤਰਾਖੰਡ 'ਚ ਭਾਰੀ ਮੀਂਹ ਕਾਰਨ ਚਾਰਧਾਮ ਯਾਤਰਾ ਨੂੰ ਅੱਜ ਰੋਕ ਦਿੱਤਾ ਗਿਆ ਹੈ। ਬਦਰੀਨਾਥ-ਵਿਸ਼ਨੂੰ ਪ੍ਰਯਾਗ ਰਾਸ਼ਟਰੀ ਰਾਜਮਾਰਗ ਨੇੜੇ ਢਿੱਗਾਂ ਡਿੱਗਣ ਕਾਰਨ ਰਸਤਾ ਬੰਦ ਹੋ ਗਿਆ। ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਗੜ੍ਹਵਾਲ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਹੈ ਕਿ ਇਹ ਫੈਸਲਾ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਮੌਸਮ ਵਿਭਾਗ ਨੇ ਉੱਤਰਾਖੰਡ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਪ੍ਰਸ਼ਾਸਨ ਨੇ ਕਿਹਾ ਹੈ ਕਿ ਚਾਰਧਾਮ ਯਾਤਰਾ 'ਤੇ ਜਾਣ ਵਾਲੇ ਲੋਕਾਂ ਨੂੰ 7-8 ਜੁਲਾਈ ਨੂੰ ਸੁਰੱਖਿਅਤ ਸਥਾਨ 'ਤੇ ਰਹਿਣ ਅਤੇ ਬਾਹਰ ਨਾ ਜਾਣ ਦੀ ਅਪੀਲ ਕੀਤੀ ਹੈ। ਜਿਹੜੇ ਸ਼ਰਧਾਲੂ ਰਿਸ਼ੀਕੇਸ਼ ਤੋਂ ਅੱਗੇ ਤੀਰਥ ਯਾਤਰਾ 'ਤੇ ਗਏ ਹਨ, ਉਨ੍ਹਾਂ ਨੂੰ ਵੀ ਚੌਕਸ ਰਹਿਣਾ ਚਾਹੀਦਾ ਹੈ।
ਚਾਰ ਧਾਮ ਦਾ ਮਹੱਤਵ ਜਾਣੋ
ਇਹ ਹਿੰਦੂ ਧਰਮ ਦੇ ਚਾਰ ਪਵਿੱਤਰ ਸਥਾਨਾਂ ਯਮੁਨੋਤਰੀ, ਗੰਗੋਤਰੀ, ਕੇਦਾਰਨਾਥ ਅਤੇ ਬਦਰੀਨਾਥ ਦੀ ਯਾਤਰਾ ਹੈ। ਇਹ ਯਾਤਰਾ ਹਿਮਾਲਿਆ ਦੀ ਉਚਾਈ 'ਤੇ ਸਥਿਤ ਹੈ। ਹਿੰਦੀ ਵਿੱਚ ‘ਚਾਰ’ ਦਾ ਅਰਥ ਚਾਰ ਅਤੇ ‘ਧਾਮ’ ਦਾ ਅਰਥ ਹੈ ਧਾਰਮਿਕ ਸਥਾਨ। ਸਕੰਦ ਪੁਰਾਣ ਦੇ ਤੀਰਥ ਪ੍ਰਕਰਣ ਅਨੁਸਾਰ ਚਾਰ ਧਾਮ ਯਾਤਰਾ ਨੂੰ ਮਹੱਤਵਪੂਰਨ ਮੰਨਿਆ ਗਿਆ ਹੈ। ਚਾਰਧਾਮ ਦੇ ਦਰਸ਼ਨ ਕਰਨ ਨਾਲ ਹਰ ਤਰ੍ਹਾਂ ਦੇ ਪਾਪ ਦੂਰ ਹੁੰਦੇ ਹਨ ਅਤੇ ਸਕਾਰਾਤਮਕ ਊਰਜਾ ਵੀ ਵਧਦੀ ਹੈ।