ਖਬਰਿਸਤਾਨ ਨੈੱਟਵਰਕ ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮੰਗੇ 50 ਹਜ਼ਾਰ ਕਰੋੜ ਰੁਪਏ ਦੇ ਹਿਸਾਬ ਦਾ ਸੀ ਐਮ ਮਾਨ ਨੇ ਜਵਾਬ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੀ ਐਮ ਮਾਨ ਨੇ ਚਿੱਠੀ ਭੇਜੀ ਹੈ।
27,016 ਕਰੋੜ ਰੁਪਏ ਦਾ ਵਿਆਜ ਅਦਾ ਕੀਤਾ
ਰਾਜਪਾਲ ਨੂੰ ਭੇਜੀ ਚਿੱਠੀ ਵਿਚ ਲਿਖਿਆ ਕਿ ਪਿਛਲੇ ਕਰਜ਼ ਉਤੇ 27,016 ਕਰੋੜ ਰੁਪਏ ਦਾ ਵਿਆਜ ਅਦਾ ਕੀਤਾ ਹੈ, ਉਨ੍ਹਾਂ ਇਹ ਵੀ ਲਿਖਿਆ ਕਿ ਪੀ ਐਮ ਕੋਲ ਪਿਆ ਆਰ ਡੀ ਐਫ ਦਾ ਮੁੱਦਾ ਰਾਜਪਾਲ ਨੂੰ ਚੁੱਕਣਾ ਚਾਹੀਦਾ ਹੈ।
ਪੁਰਾਣੀਆਂ ਸਰਕਾਰਾਂ ਦਾ ਕਰਜ਼ਾ ਚੁਕਾਇਆ
ਰਾਜਪਾਲ ਨੂੰ ਭੇਜੀ ਚਿੱਠੀ ਵਿੱਚ ਭਗਵੰਤ ਮਾਨ ਨੇ ਅੱਗੇ ਲਿਖਿਆ ਕਿ ਪਿਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਵਿੱਚੋਂ ਅਸੀਂ ਪਿਛਲੀਆਂ ਸਰਕਾਰਾਂ ਦੇ 27,016 ਕਰੋੜ ਰੁਪਏ ਦਾ ਵਿਆਜ ਅਦਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਸ ਵਿੱਚ ਬਿਜਲੀ ਸਬਸਿਡੀ ਅਤੇ ਸਰਕਾਰੀ ਸਕੀਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਚੰਗਾ ਹੁੰਦਾ ਜੇਕਰ ਗਵਰਨਰ ਕਰਜ਼ਾ ਡਿਫਾਲਟਰਾਂ ਤੋਂ ਹਿਸਾਬ ਮੰਗਦੇ।
ਸ੍ਰੀ ਚਮਕੌਰ ਸਾਹਿਬ ਵਿਖੇ ਦਾਣਾ ਮੰਡੀ ਵਿਚ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਭਗਵੰਤ ਮਾਨ ਨੇ ਰਾਜਪਾਲ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਮੈਂ ਇਕ-ਇਕ ਪੈਸੇ ਦਾ ਹਿਸਾਬ ਕਿਤਾਬ ਦਿੱਤਾ ਹੈ। ਪਿਛਲੇ ਕਰਜ਼ੇ 'ਤੇ ਅਦਾ ਕੀਤੇ ਜਾ ਰਹੇ ਵਿਆਜ ਦਾ ਵੇਰਵਾ ਵੀ ਦਿੱਤਾ ਹੈ। ਚੰਗਾ ਹੁੰਦਾ ਜੇ ਗਵਰਨਰ ਨੇ ਕਰਜ਼ਾ ਚੁੱਕਣ ਵਾਲਿਆਂ ਤੋਂ ਹਿਸਾਬ ਮੰਗਿਆ ਹੁੰਦਾ।