ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ੀ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤਿਹਾੜ ਜੇਲ 'ਚ ਬੰਦ ਹਨ। ਉਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਵੀ CM ਮਾਨ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ 21 ਮਾਰਚ 2024 ਤੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਸ਼ਰਤਾਂ ਨਾਲ ਅੰਤ੍ਰਿਮ ਜ਼ਮਾਨਤ ਦਿੱਤੀ ਸੀ।
ਚੋਣ ਪ੍ਰਚਾਰ ਲਈ 2 ਜੂਨ ਤਕ ਮਿਲੀਂ ਸੀ ਅੰਤਰਿਮ ਜ਼ਮਾਨਤ
ਕੇਜਰੀਵਾਲ ਨੂੰ ਅਗਸਤ 2022 ਨੂੰ ਸ਼ਰਾਬ ਘੁਟਾਲੇ ਦਾ ਪਰਦਾਫਾਸ਼ ਹੋਣ ਤੋਂ ਡੇਢ ਸਾਲ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਸਰਕਾਰ 'ਚ ਉਪ ਮੁੱਖ ਮੰਤਰੀ ਰਹੇ ਮਨੀਸ਼ ਸਿਸੋਦੀਆ ਲੰਬੇ ਸਮੇਂ ਤੋਂ ਜੇਲ੍ਹ 'ਚ ਰਹਿਣ ਦੇ ਬਾਵਜੂਦ ਜ਼ਮਾਨਤ ਨਹੀਂ ਲੈ ਸਕੇ ਹਨ। ਕੇਜਰੀਵਾਲ ਨੂੰ ਚੋਣ ਪ੍ਰਚਾਰ ਲਈ 1 ਜੂਨ ਤੱਕ ਹੀ ਜ਼ਮਾਨਤ ਮਿਲੀ ਸੀ। ਜਿਸ ਤੋਂ ਬਾਅਦ ਉਸ ਨੂੰ 2 ਜੂਨ ਨੂੰ ਦੁਬਾਰਾ ਜੇਲ੍ਹ ਜਾਣਾ ਸੀ ।
ਮੁਲਾਕਾਤ ਦੌਰਾਨ ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸੀ.ਐਮ ਕੇਜਰੀਵਾਲ ਨੂੰ ਮਿਲਣ ਦਿੱਲੀ ਦੀ ਤਿਹਾੜ ਜੇਲ ਪਹੁੰਚੇ ਸਨ ਤਾਂ ਅਰਵਿੰਦ ਕੇਜਰੀਵਾਲ ਨੂੰ ਅਪਰਾਧੀ ਦਾ ਲਿਬਾਸ ਪਹਿਨ ਕੇ ਭਗਵੰਤ ਮਾਨ ਨੂੰ ਮਿਲਣ ਦਿੱਤਾ ਗਿਆ ਸੀ। ਦੋਵਾਂ ਦੀ ਮੁਲਾਕਾਤ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਕੇਜਰੀਵਾਲ ਨੂੰ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਕੋਈ ਅਪਰਾਧੀ ਹੋਵੇ। ਸਾਡੀ ਮੁਲਾਕਾਤ ਦੌਰਾਨ ਵਿਚਕਾਰ ਸ਼ੀਸ਼ੇ ਦੀ ਦੀਵਾਰ ਲਗਾਈ ਗਈ ਸੀ।