ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਵਿਚੋਂ ਇੱਕ ਬੱਚੇ ਦਾ ਭਰੂਣ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੇ ਭਰੂਣ ਨੂੰ ਨਹਿਰ ਵਿੱਚ ਸੁੱਟ ਦਿੱਤਾ। ਜਿਵੇਂ ਹੀ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਬੱਚੇ ਦੇ ਭਰੂਣ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਰਾਹਗੀਰਾਂ ਨੇ ਪੁਲਸ ਨੂੰ ਦਿੱਤੀ ਸੂਚਨਾ
ਬਸਤੀ ਬਾਵਾ ਖੇਲ ਨਹਿਰ ਨੇੜਿਓਂ ਲੰਘ ਰਹੇ ਰਾਹਗੀਰਾਂ ਨੇ ਬੱਚੇ ਦਾ ਭਰੂਣ ਦੇਖਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਭਰੂਣ ਬਾਰੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਕਿਸੇ ਨੂੰ ਵੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਇਸ ਕਾਰਨ ਪੁਲਸ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ।
ਆਲੇ-ਦੁਆਲੇ ਦੇ ਲੋਕ ਹੈਰਾਨ
ਪੁਲਸ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਹੀ ਬੱਚੇ ਦਾ ਭਰੂਣ ਨਹਿਰ ਵਿੱਚ ਸੁੱਟਿਆ ਗਿਆ ਸੀ। ਪੁਲਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਸ ਘਟਨਾ ਤੋਂ ਆਸ-ਪਾਸ ਦੇ ਲੋਕ ਵੀ ਹੈਰਾਨ ਹਨ ਕਿਉਂਕਿ ਭਰੂਣ ਜਾਂ ਬੱਚਿਆਂ ਦੀਆਂ ਲਾਸ਼ਾਂ ਨਹਿਰ ਵਿੱਚ ਸੁੱਟਣ ਦੇ ਮਾਮਲੇ ਵਧਦੇ ਜਾ ਰਹੇ ਹਨ।
ਇਸੇ ਮਹੀਨੇ ਹੀ ਇੱਕ ਬੱਚੇ ਦੀ ਲਾਸ਼ ਨਹਿਰ ਵਿੱਚੋਂ ਮਿਲੀ ਸੀ
ਦੱਸ ਦੇਈਏ ਕਿ ਇਸ ਮਹੀਨੇ ਬਸਤੀ ਬਾਵਾ ਖੇਲ ਨਹਿਰ ਵਿਚੋਂ ਇੱਕ ਸਾਲ ਦੇ ਬੱਚੇ ਦੀ ਲਾਸ਼ ਬਰਾਮਦ ਹੋਈ ਸੀ। 3 ਅਕਤੂਬਰ ਨੂੰ ਆਸ-ਪਾਸ ਦੇ ਲੋਕਾਂ ਨੇ ਇਕ ਬੱਚੇ ਦੀ ਲਾਸ਼ ਨਹਿਰ ਕੋਲ ਦੇਖੀ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ, ਜਿਸ ਵਿੱਚ ਔਰਤ ਬੱਚੇ ਨੂੰ ਨਹਿਰ ਵਿੱਚ ਸੁੱਟ ਰਹੀ ਸੀ।