ਪੰਜਾਬ 'ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਅਤੇ ਮਾਂਜੇ ਤੋਂ ਬਣੇ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।
ਇਹ ਸੂਚਿਤ ਕੀਤਾ ਜਾਂਦਾ ਹੈ ਕਿ 05 ਜਨਵਰੀ ਯਾਨੀ ਅੱਜ ਤੋਂ ਵਾਤਾਵਰਣ ਐਕਟ, 1986 ਦੀ ਧਾਰਾ 5 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਰਾਜ 'ਚ ਨਾਈਲੋਨ, ਪਲਾਸਟਿਕ, ਚਾਈਨਾ ਡੋਰ/ਮਾਂਝਾ ਅਤੇ ਕਿਸੇ ਵੀ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੇ ਡੋਰ ਜਾਂ ਕਿਸੇ ਵੀ ਸਿੰਥੈਟਿਕ ਡੋਰ ਜਿਸ ਵਿੱਚ ਕੱਚ ਜਾਂ ਤਿੱਖੀ ਵਸਤੂਆਂ ਨਾ ਹੋਣ ਅਤੇ ਪਤੰਗ ਉਡਾਉਣ ਵਾਲੀਆਂ ਡੋਰਾਂ ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਅਤੇ ਵਰਤੋਂ 'ਤੇ ਪੂਰਨ ਪਾਬੰਦੀ ਹੋਵੇਗੀ।
ਦੱਸ ਦੇਈਏ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਨੂੰ 10 ਹਜ਼ਾਰ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ , ਜੋ ਕਿ ਵੱਧ ਕੇ 15 ਲੱਖ ਤਕ ਵੀ ਵਧਾਇਆ ਜਾ ਸਕਦਾ ਹੈ | ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।
ਦੋਸ਼ੀ ਨੂੰ ਫੜਨ 'ਤੇ ਮਿਲੇਗਾ ਇਨਾਮ
ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚਾਈਨਾ, ਨਾਈਲੋਨ ਅਤੇ ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਕੇ ਇਸ ਨੇਕ ਕੰਮ ਵਿੱਚ ਸਰਕਾਰ ਦੀ ਮਦਦ ਕਰਨ। ਨਾਲ ਹੀ ਵਿਭਾਗ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਚਾਈਨਾ ਸਟ੍ਰਿੰਗ ਫੜਦਾ ਹੈ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।