• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਸਿਵਲ ਸਰਜਨ ਡਾ. ਗੁਰਮੀਤ ਲਾਲ ਸਮੇਤ ਪੂਰੇ ਸਟਾਫ ਨੇ ਤੰਬਾਕੂ ਦੀ ਰੋਕਥਾਮ ਲਈ ਯੋਗਦਾਨ ਪਾਉਣ ਦਾ ਲਿਆ ਪ੍ਰਣ

6/3/2025 3:19:48 PM Gagan Walia     Civil Surgeon Dr. Gurmeet Lal , entire staff , pledge to contribute , towards tobacco control,     ਜਲੰਧਰ ਸਿਵਲ ਸਰਜਨ ਡਾ. ਗੁਰਮੀਤ ਲਾਲ ਸਮੇਤ ਪੂਰੇ ਸਟਾਫ ਨੇ ਤੰਬਾਕੂ ਦੀ ਰੋਕਥਾਮ ਲਈ ਯੋਗਦਾਨ ਪਾਉਣ ਦਾ ਲਿਆ ਪ੍ਰਣ 

ਖ਼ਬਰਿਸਤਾਨ ਨੈੱਟਵਰਕ: ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ "ਵਿਸ਼ਵ ਤੰਬਾਕੂ ਰਹਿਤ ਦਿਵਸ" ਦੇ ਸੰਬੰਧ ਵਿੱਚ ਅੱਜ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਚੇ ਸਟਾਫ਼ ਨਾਲ ਤੰਬਾਕੂ ਦੀ ਰੋਕਥਾਮ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਅਤੇ ਇਸ ਮਾੜੀ ਆਦਤ ਨੂੰ ਛੁਡਵਾਉਣ ਲਈ ਲੋਕਾਂ ਦੀ ਮਦਦ ਕਰਨ ਦੀ ਸਹੂੰ ਵੀ ਚੁੱਕੀ ਗਈ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ "ਵਿਸ਼ਵ ਤੰਬਾਕੂ ਰਹਿਤ ਦਿਵਸ" ਦਾ ਮੁੱਖ ਉਦੇਸ਼ ਲੋਕਾਂ, ਖਾਸਕਰ ਨੌਜਵਾਨ ਪੀੜੀ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਸਮਾਜ ਵਿੱਚ ਤੰਬਾਕੂ ਵਰਗੀ ਆਦਤ ਨੂੰ ਜੜੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਨੌਜਵਾਨ ਪੀੜੀ ਨੂੰ ਤੰਬਾਕੂ ਦੀ ਭੈੜੀ ਆਦਤ ਤੋਂ ਦੂਰ ਰਹਿ ਕੇ ਆਪਣੇ ਸੁਪਨੇ ਸਾਕਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ, ਗਲੇ, ਖੁਰਾਕ ਨਾਲੀ, ਫੇਫੜਿਆਂ ਅਤੇ ਪੇਟ ਆਦਿ ਦਾ ਕੈਂਸਰ ਹੁੰਦਾ ਹੈ ਕਿਉਂਕਿ ਇਸ ਵਿੱਚ ਨਿਕੌਟੀਨ ਸਮੇਤ ਹੋਰ ਜ਼ਹਿਰੀਲੇ ਤੱਤ ਪਾਏ ਜਾਂਦੇ ਹਨ। ਤੰਬਾਕੂ ਤੋਂ ਦੂਰੀ ਬਣਾ ਕੇ ਰੱਖਣਾ ਕੈਂਸਰ ਤੋਂ ਬਚਣ ਦਾ ਸਭ ਤੋਂ ਮਹੱਤਵਪੂਰਨ ਉਪਾਅ ਹੈ। ਸਿਗਰਟਨੋਸ਼ੀ, ਹੁੱਕਾ, ਈ-ਸਿਗਰੇਟ, ਚਬਾਉਣ ਵਾਲਾ ਤੰਬਾਕੂ ਤੇ ਪਾਣ ਮਸਾਲਾ ਦਾ ਸੇਵਨ ਕਰਨ ਨਾਲ ਫੇਫੜੇ, ਦਿਲ ਦੇ ਹੋਰ ਅੰਗਾਂ ਦਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇੱਛਾ ਸ਼ਕਤੀ ਨਾਲ ਤੰਬਾਕੂਨੋਸ਼ੀ ਦੀ ਆਦਤ ਨੂੰ ਛੱਡਿਆ ਜਾ ਸਕਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਕੋਟਪਾ ਐਕਟ ਅਧੀਨ ਭਾਰਤ ਵਿੱਚ ਸਾਲ 2003 ਵਿੱਚ ਸਿਗਰੇਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ (ਕੋਟਪਾ) ਪਾਸ ਕੀਤਾ ਗਿਆ ਹੈ ਜਿਸ ਅਧੀਨ ਵੱਖ-ਵੱਖ ਧਾਰਾਵਾਂ ਹੌਂਦ ਵਿੱਚ ਲਿਆਂਦੀਆਂ ਗਈਆਂ ਹਨ, ਇਨ੍ਹਾਂ ਵਿੱਚੋਂ ਧਾਰਾ 4 ਅਧੀਨ ਜਨਤਕ ਸਥਾਨਾਂ 'ਤੇ ਸਿਗਰਟਨੋਸ਼ੀ ਕਰਨ ਦੀ ਸਖਤ ਮਨਾਹੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਵੀ ਕੀਤਾ ਜਾਂਦਾ ਹੈ। ਧਾਰਾ 5 ਅਧੀਨ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ। ਧਾਰਾ 6-ਏ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ਦੀ ਮਨਾਹੀ ਹੈ। ਧਾਰਾ 6-ਬੀ ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗੱਜ ਦੇ ਘੇਰੇ ਦੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਅਪਰਾਧ ਹੈ। ਸਿਹਤ ਵਿਭਾਗ ਦੁਆਰਾ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ ਨੂੰ ਮੌਕੇ 'ਤੇ ਜੁਰਮਾਨੇ ਵੀ ਕੀਤੇ ਜਾਂਦੇ ਹਨ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੌਰ ਰੂਬੀ, ਬੀ.ਸੀ.ਜੀ. ਅਫ਼ਸਰ ਡਾ. ਚਸ਼ਮ ਮਿੱਤਰਾ, ਸੁਪਰਡੈਂਟ ਗੁਰਪਿੰਦਰ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਸੀਮ ਸ਼ਰਮਾ, ਜਿਲ੍ਹਾ ਬੀ.ਸੀ.ਸੀ. ਕੌਆਰਡੀਨੇਟਰ ਨੀਰਜ ਸ਼ਰਮਾ ਸਮੇਤ ਸਿਹਤ ਵਿਭਾਗ ਦਾ ਸਟਾਫ ਹਾਜਰ ਸੀ।

'Civil Surgeon Dr. Gurmeet Lal','entire staff','pledge to contribute','towards tobacco control',''

Please Comment Here

Similar Post You May Like

Recent Post

  • ਅਬੋਹਰ ਦੇ ਨਿਊ ਵੇਅਰਵੈੱਲ ਸ਼ੋਅਰੂਮ ਮਾਲਕ ਦੇ ਕ.ਤ.ਲ ਦੀ ਜ਼ਿੰਮੇਵਾਰੀ ਇਸ ਗੈਂਗ ਨੇ ਲਈ, ਪੋਸਟ ਕੀਤੀ ਸ਼ੇਅਰ ...

  • ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਜ਼ਰੂਰੀ ਖਬਰ, ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਜਲੰਧਰ ਦੇ ਪਾਸ਼ ਇਲਾਕੇ 'ਚ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌ.ਤ, ਰਾਤ ​ਪਤਨੀ ਨਾਲ ਹੋਇਆ ਸੀ ਝਗੜਾ...

  • ਪੰਜਾਬ 'ਚ ਨਿਤ ਚੱਲ ਰਹੀਆਂ ਗੋਲੀ.ਆਂ, ਹੁਣ ਅਬੋਹਰ 'ਚ ਸ਼ੋਅਰੂਮ ਮਾਲਕ ਦਾ ਕ.ਤ.ਲ...

  • ਪੰਜਾਬ 'ਚ ਦਰਦਨਾਕ ਹਾਦਸਾ, ਬੱਸ ਤੇ ਕਾਰ ਦੀ ਭਿਆਨਕ ਟੱਕਰ 'ਚ 4 ਲੋਕਾਂ ਦੀ ਮੌਤ, ਕਈ ਜ਼ਖਮੀ ...

  • ਹੰਸਰਾਜ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ, ਤਿੰਨ ਬਾਈਕ ਸਵਾਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ...

  • ਪੰਜਾਬ 'ਚ ਅੱਜ ਵੀ ਮੀਂਹ ਦਾ ਅਲਰਟ ਜਾਰੀ, ਜਾਣੋ ਕਿਵੇਂ ਦਾ ਰਹੇਗਾ ਮੌਸਮ ਦਾ ਹਾਲ ...

  • ਜਲੰਧਰ 'ਚ Encounter, ਦੋਵਾਂ ਪਾਸਿਓਂ ਚੱਲੀਆਂ ਗੋਲੀ/ਆਂ...

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY