ਖਬਰਿਸਤਾਨ ਨੈੱਟਵਰਕ- ਕੁਦਰਤ ਨੇ ਜੰਮੂ-ਕਸ਼ਮੀਰ ਵਿੱਚ ਆਪਣਾ ਕਹਿਰ ਵਰ੍ਹਾਇਆ ਹੈ। ਜਿੱਥੇ ਬੱਦਲ ਫਟਣ ਕਾਰਨ ਕਈ ਘਰ ਤਬਾਹ ਹੋ ਗਏ ਹਨ ਅਤੇ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆ ਗਿਆ, ਜਿਸ ਕਾਰਨ ਪਹਾੜ ਦਾ ਮਲਬਾ ਪਿੰਡ ਵੱਲ ਆ ਗਿਆ ਤੇ ਕਈ ਲੋਕ ਅਤੇ ਘਰ ਪ੍ਰਭਾਵਿਤ ਹੋਏ।
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ
ਇਸ ਵੇਲੇ ਬਚਾਅ ਕਾਰਜ ਜਾਰੀ ਹੈ। ਇਸ ਦੇ ਨਾਲ ਹੀ ਰਾਮਬਨ ਜ਼ਿਲ੍ਹੇ ਦੇ ਬਨਿਹਾਲ ਇਲਾਕੇ ਵਿੱਚ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਈ ਵਾਹਨ ਵੀ ਫਸੇ ਹੋਏ ਹਨ।