ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ 'ਚ ਐਤਵਾਰ ਸਵੇਰੇ ਬੱਦਲ ਫਟਣ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਈ ਥਾਵਾਂ 'ਤੇ ਜ਼ਮੀਨ ਖਿਸਕ ਗਈ ਹੈ। ਲੋਕਾਂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ-415 'ਤੇ ਪਾਣੀ ਭਰਨ ਕਾਰਨ ਕਈ ਵਾਹਨ ਫਸੇ ਹੋਏ ਹਨ।
ਆਸਾਮ ਵਿਚ ਇਕ ਹਫਤੇ ਤੋਂ ਪੈ ਰਿਹਾ ਮੀਂਹ
ਦੱਸ ਦੇਈਏ ਕਿ ਆਸਾਮ ’ਚ ਕਰੀਬ ਇੱਕ ਹਫ਼ਤੇ ਤੋਂ ਮੀਂਹ ਪੈ ਰਿਹਾ ਹੈ। ਸਰਕਾਰੀ ਅਧਿਕਾਰੀਆਂ ਨੇ 22 ਜੂਨ ਨੂੰ ਦੱਸਿਆ ਕਿ ਇਸ ਸਾਲ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 19 ਜ਼ਿਲ੍ਹਿਆਂ ’ਚ ਕਰੀਬ 4 ਲੱਖ ਲੋਕ ਪ੍ਰਭਾਵਿਤ ਹਨ। ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ 100 ਰਾਹਤ ਕੈਂਪ ਬਣਾਏ ਹਨ। ਰਾਹਤ ਸਮੱਗਰੀ ਮੁਹੱਈਆ ਕਰਵਾਉਣ ਲਈ 125 ਕੇਂਦਰ ਬਣਾਏ ਗਏ ਹਨ।
11 ਰਾਜਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ
ਮੌਸਮ ਵਿਭਾਗ (IMD) ਨੇ ਅੱਜ ਮੱਧ ਪ੍ਰਦੇਸ਼ ਸਮੇਤ 11 ਰਾਜਾਂ ’ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੱਧ ਪ੍ਰਦੇਸ਼ ਦੇ ਮਾਲਵਾ ਖੇਤਰ ਤੋਂ ਇਲਾਵਾ, ਇਨ੍ਹਾਂ ਵਿਚ ਗੋਆ, ਕਰਨਾਟਕ, ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਸ਼ਾਮਲ ਹਨ।
ਮਾਨਸੂਨ 22 ਜੂਨ ਤੋਂ ਮਹਾਰਾਸ਼ਟਰ, ਬਿਹਾਰ, ਝਾਰਖੰਡ, ਗੁਜਰਾਤ-ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿਚ ਪਹੁੰਚ ਗਿਆ ਹੈ। ਇਨ੍ਹਾਂ ਰਾਜਾਂ ਨੂੰ 3-4 ਦਿਨਾਂ ’ਚ ਪੂਰੀ ਤਰ੍ਹਾਂ ਕਵਰ ਕਰ ਲਵੇਗਾ। ਮਾਨਸੂਨ 26 ਜੂਨ ਤੱਕ ਦਿੱਲੀ, ਪੰਜਾਬ ਅਤੇ ਹਰਿਆਣਾ ’ਚ ਦਾਖ਼ਲ ਹੋ ਸਕਦਾ ਹੈ ਅਤੇ 3 ਜੁਲਾਈ ਤੱਕ ਇਨ੍ਹਾਂ ਰਾਜਾਂ ਨੂੰ ਪੂਰੀ ਤਰ੍ਹਾਂ ਕਵਰ ਕਰ ਲਵੇਗਾ।
ਪਿਛਲੇ ਸਾਲ ਵੀ ਅਜਿਹੇ ਹੀ ਹਾਲਾਤ ਸਨ
ਦੱਸ ਦਈਏ ਕਿ ਪਿਛਲੇ ਸਾਲ ਵੀ ਬਾਰਿਸ਼ ਦੌਰਾਨ ਅਜਿਹੇ ਹੀ ਹਾਲਾਤ ਪੈਦਾ ਹੋਏ ਸਨ। ਭਾਰੀ ਮੀਂਹ ਕਾਰਨ ਵੱਡੇ ਪੱਧਰ 'ਤੇ ਜ਼ਮੀਨ ਖਿਸਕਣ ਅਤੇ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ। ਅੱਜ ਵੀ ਜਨਜੀਵਨ ਅਸਥਿਰ ਹੋ ਗਿਆ।
ਅਸਾਮ 'ਚ ਹੜ੍ਹ ਦੀ ਸਥਿਤੀ ਕਾਬੂ ਹੇਠ, ਮਰਨ ਵਾਲਿਆਂ ਦੀ ਗਿਣਤੀ 39 ਤੱਕ ਪਹੁੰਚੀ
ਅਸਾਮ ਵਿੱਚ ਹੜ੍ਹ ਦੀ ਸਥਿਤੀ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ, ਕਿਉਂਕਿ ਪ੍ਰਭਾਵਿਤ ਲੋਕਾਂ ਅਤੇ ਜ਼ਿਲ੍ਹਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਜਾਣਕਾਰੀ ਮੁਤਾਬਕ ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਇਸ ਸਾਲ ਹੜ੍ਹ, ਜ਼ਮੀਨ ਖਿਸਕਣ ਅਤੇ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 39 ਤੱਕ ਪਹੁੰਚ ਗਈ।