ਪੰਜਾਬ ਵਿਚ ਠੰਡ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਸੜਕਾਂ ਉਤੇ ਸਵੇਰੇ-ਸ਼ਾਮ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਦੁਪਹਿਰ ਸਮੇਂ ਨਿਕਲ ਰਹੀ ਧੁੱਪ ਕਾਰਣ ਲੋਕ ਥੋੜ੍ਹੀ ਰਾਹਤ ਮਹਿਸੂਸ ਕਰ ਰਹੇ ਹਨ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ 2 ਤੋਂ 3 ਡਿਗਰੀ ਹੋਰ ਹੇਠਾਂ ਡਿੱਗ ਸਕਦਾ ਹੈ।
ਇਨ੍ਹਾਂ ਸ਼ਹਿਰਾਂ 'ਚ ਸਭ ਤੋਂ ਘੱਟ ਰਿਹਾ ਤਾਪਮਾਨ
ਦੱਸ ਦੇਈਏ ਕਿ ਸ਼ਨੀਵਾਰ ਨੂੰ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਜਿਸ ਵਿਚ ਚਾਰ ਡਿਗਰੀ ਤਾਪਮਾਨ ਰਿਹਾ। ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਸ਼ਨੀਵਾਰ ਨੂੰ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 5.7 ਡਿਗਰੀ, ਪਠਾਨਕੋਟ 6.1 ਡਿਗਰੀ, ਬਠਿੰਡਾ 5.6 ਡਿਗਰੀ, ਫਰੀਦਕੋਟ 4.2, ਗੁਰਦਾਸਪੁਰ 5.0, ਐਸਬੀਐਸ ਨਗਰ 6.3, ਫਤਿਹਗੜ੍ਹ ਸਾਹਿਬ 4.1, ਫ਼ਿਰੋਜ਼ਪੁਰ 5.1, ਮੋਗਾ ਵਿਚ 4.9 ਡਿਗਰੀ ਤਾਪਮਾਨ ਰਿਹਾ।