ਪੰਜਾਬ ਵਿਚ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪਹਾੜੀ ਇਲਾਕਿਆਂ ਵਿਚ ਬਰਫਬਾਰੀ ਸ਼ੁਰੂ ਹੋ ਚੁੱਕੀ ਹੈ, ਇਸ ਕਾਰਣ ਤਾਪਮਾਨ ਕਾਫੀ ਹੇਠਾਂ ਡਿੱਗ ਰਿਹਾ ਹੈ। ਪੰਜਾਬ ਵਿਚ ਸਵੇਰੇ ਤੇ ਸ਼ਾਮ ਵੇਲੇ ਸੰਘਣੀ ਧੁੰਦ ਦਾ ਪਸਾਰਾ ਹੋਣ ਲੱਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਵਿਚ ਅੱਜ ਔਸਤ ਘੱਟੋ-ਘੱਟ ਤਾਪਮਾਨ ਵਿਚ -0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਪੰਜਾਬ ਵਿਚ ਸੱਭ ਤੋਂ ਘੱਟ ਤਾਪਮਾਨ ਫਰੀਦਕੋਟ ਤੇ ਨੂਰਮਹਿਲ ਵਿਖੇ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਮੁਹਾਲੀ ਵਿਚ 13 ਡਿਗਰੀ ਸੈਲਸੀਅਸ ਦਰਜ ਕੀਤਾ।
ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਸੈਲਸੀਅਸ ਰਹੇਗਾ।
ਇਸ ਦੇ ਨਾਲ ਹੀ ਅੱਜ ਤੋਂ ਕੁੱਝ ਦਿਨਾਂ ਤਕ ਪੱਛਮੀ ਹਿਮਾਲਿਆ ਦੀਆਂ ਪਹਾੜੀਆਂ 'ਚ ਕਈ ਥਾਵਾਂ 'ਤੇ ਹਲਕੀ ਬਾਰਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 27 ਨਵੰਬਰ ਨੂੰ ਦਿੱਲੀ-ਐਨਸੀਆਰ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।