ਪੰਜਾਬ 'ਚ ਜਲੰਧਰ ਸਮੇਤ ਕਈ ਸ਼ਹਿਰਾਂ 'ਚ ਧੁੱਪ ਨਿਕਲੀ ਹੋਈ | ਇਸ ਦੇ ਬਾਵਜੂਦ ਵੀ ਧੁੰਦ ਨੂੰ ਲੈ ਕੇ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ ਹੈ | ਜਿਸ ਦਾ ਤਾਪਮਾਨ 4.7 ਡਿਗਰੀ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਪੰਜਾਬ ਦੇ ਆਲੇ-ਦੁਆਲੇ ਦੋ ਪੱਛਮੀ ਗੜਬੜੀਆਂ ਸਰਗਰਮ ਹੋਣ ਕਾਰਨ, ਕਈ ਇਲਾਕਿਆਂ ਵਿੱਚ ਮੀਂਹ ਪਿਆ।
ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ
ਲੋਹੜੀ ਦੇ ਮੌਕੇ 'ਤੇ ਸਵੇਰ ਤੋਂ ਹੀ ਅੱਜ ਕਈ ਸ਼ਹਿਰਾਂ 'ਚ ਧੁੱਪ ਨਿਕਲੀ ਹੋਈ ਹੈ | ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਸਬੰਧ 'ਚ ਔਰੇਂਜ ਅਲਰਟ ਜਾਰੀ ਕੀਤਾ ਹੈ।
ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹੈ
ਇਸ ਤੋਂ ਇਲਾਵਾ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਲਈ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ ਹੈ | ਜਿਸ ਦਾ ਤਾਪਮਾਨ 4.7 ਰਿਹਾ | ਲੁਧਿਆਣਾ 'ਚ ਤਾਪਮਾਨ 8.8 ਡਿਗਰੀ, ਪਟਿਆਲਾ ਵਿੱਚ 7.6 ਡਿਗਰੀ, ਪਠਾਨਕੋਟ ਵਿੱਚ 5.6 ਡਿਗਰੀ, ਬਠਿੰਡਾ ਵਿੱਚ 6.8 ਡਿਗਰੀ, ਫਰੀਦਕੋਟ ਵਿੱਚ 5.3 ਡਿਗਰੀ, ਗੁਰਦਾਸਪੁਰ ਵਿੱਚ 6.5 ਡਿਗਰੀ ਦਰਜ ਕੀਤਾ ਗਿਆ।