ਠੰਡ ਦਾ ਕਹਿਰ ਜਾਰੀ, 24 ਘੰਟਿਆਂ 'ਚ 12 ਮੌ.ਤਾਂ, ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਦੇਸ਼ 'ਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ। ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹਰ ਕੋਈ ਠੰਡ, ਧੁੰਦ, ਸੀਤ ਲਹਿਰ ਦੀ ਲਪੇਟ ਵਿਚ ਹੈ। ਜਦੋਂ ਕਿ ਯੂ ਪੀ ਵਿੱਚ ਪਿਛਲੇ 24 ਘੰਟਿਆਂ ਵਿੱਚ 12 ਲੋਕਾਂ ਦੀ ਮੌਤ ਹੋ ਗਈ ਹੈ। ਸੀਤ ਲਹਿਰ ਤੋਂ ਬਚਣ ਲਈ ਫੁੱਟਪਾਥਾਂ 'ਤੇ ਸੌਂ ਰਹੇ ਲੋਕਾਂ ਨੂੰ ਸ਼ਿਵਰਾਂ ਵਿਚ ਭੇਜਿਆ ਗਿਆ ਹੈ। ਲਖਨਊ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ ਹੈ। ਧੁੰਦ ਕਾਰਨ 10 ਰਾਜਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ
ਮੌਸਮ ਵਿਭਾਗ ਨੇ ਅੱਜ 46 ਜ਼ਿਲ੍ਹਿਆਂ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਐਤਵਾਰ ਨੂੰ ਇਟਾਵਾ ਸਭ ਤੋਂ ਠੰਡਾ ਸ਼ਹਿਰ ਰਿਹਾ। ਇੱਥੇ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਜ਼ਰੂਰੀ ਹੋਣ 'ਤੇ ਹੀ ਬਾਹਰ ਜਾਣ ਦੀ ਸਲਾਹ ਜਾਰੀ ਕੀਤੀ ਹੈ।
15 ਜਨਵਰੀ ਤੱਕ ਠੰਡ ਤੋਂ ਨਹੀਂ ਮਿਲੇਗੀ ਰਾਹਤ- ਮੌਸਮ ਵਿਭਾਗ
ਮੌਸਮ ਵਿਭਾਗ ਅਨੁਸਾਰ 15 ਜਨਵਰੀ ਤੱਕ ਠੰਡ ਅਤੇ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਪੱਛਮੀ ਯੂ ਪੀ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਅੰਤਰ ਘਟਣ ਅਤੇ ਬਰਫੀਲੀਆਂ ਹਵਾਵਾਂ ਕਾਰਨ ਸਰਦੀ ਵਧ ਗਈ ਹੈ।
'Cold wave','Meteorological Department','Cold wave continues','12 people died in 24 hours','weather update'