ਦੇਸ਼ ਦੇ ਕਈ ਹਿੱਸਿਆਂ ਵਿੱਚ ਕੜਾਕੇ ਦੀ ਠੰਡ (ਸ਼ੀਤ ਲਹਿਰ) ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਾੜਾਂ 'ਤੇ ਬਰਫਬਾਰੀ ਹੋ ਰਹੀ ਹੈ, ਜਿਸ ਦਾ ਅਸਰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੰਜਾਬ ਅਤੇ ਹਰਿਆਣਾ 'ਚ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਅਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ 'ਚ ਘੱਟੋ-ਘੱਟ ਤਾਪਮਾਨ 2 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜੋ ਕਿ ਆਮ ਨਾਲੋਂ ਲਗਭਗ 2 ਡਿਗਰੀ ਘੱਟ ਹੈ।
15 ਦਸੰਬਰ ਤੱਕ ਯੈਲੋ ਅਲਰਟ ਜਾਰੀ
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਅਸਗਰ 'ਚ ਸੀਤ ਲਹਿਰ ਦਾ ਅਸਰ ਪੈ ਰਿਹਾ ਹੈ। ਜਿਸ ਕਾਰਨ ਇੱਥੇ 15 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਰਿਆਣਾ ਵਿੱਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਹਿਸਾਰ, ਨਾਰਨੌਲ, ਭਿਵਾਨੀ ਅਤੇ ਸਿਰਸਾ 'ਚ ਪਾਰਾ ਫ੍ਰੀਜ਼ਿੰਗ ਪੁਆਇੰਟ ਵੱਲ ਵਧ ਰਿਹਾ ਹੈ। ਇਨ੍ਹਾਂ ਇਲਾਕਿਆਂ ਵਿੱਚ ਠੰਡ ਜਮਾਂ ਹੋਣੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
17 ਸ਼ਹਿਰਾਂ 'ਚ ਸੀਤ ਲਹਿਰ ਦਾ ਯੈਲੋ ਅਲਰਟ
ਅੱਜ ਮੌਸਮ ਵਿਭਾਗ ਨੇ ਸੂਬੇ ਦੇ 17 ਸ਼ਹਿਰਾਂ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ।