ਪੰਜਾਬ 'ਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ। ਮੀਂਹ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ 'ਚ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਸ਼ਹਿਰਾਂ 'ਚ ਅੱਜ ਦਾ ਤਾਪਮਾਨ
ਅੰਮ੍ਰਿਤਸਰ 'ਚ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਜਲੰਧਰ 'ਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 3 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਲੁਧਿਆਣਾ 'ਚ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 5 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਪਟਿਆਲਾ 'ਚ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 5 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਹਿਮਾਚਲ ਦੇ 5 ਜ਼ਿਲ੍ਹਿਆਂ 'ਚ ਕੋਲਡ ਵੇਵ ਅਲਰਟ
ਹਿਮਾਚਲ ਪ੍ਰਦੇਸ਼ 'ਚ 5 ਦਿਨਾਂ ਤੋਂ ਜਾਰੀ ਸੀਤ ਲਹਿਰ ਦੇ ਵਿਚਕਾਰ ਉੱਚਾਈ ਵਾਲੇ ਇਲਾਕਿਆਂ 'ਚ ਹਲਕੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 23 ਅਤੇ 24 ਦਸੰਬਰ ਨੂੰ ਲਾਹੌਲ ਸਪਿਤੀ, ਚੰਬਾ ਅਤੇ ਕੁੱਲੂ ਦੀਆਂ ਉੱਚੀਆਂ ਚੋਟੀਆਂ 'ਤੇ ਹਲਕੀ ਬਰਫਬਾਰੀ ਹੋ ਸਕਦੀ ਹੈ। ਇਸ ਦੌਰਾਨ ਹੋਰ ਖੇਤਰਾਂ ਵਿੱਚ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਮੰਡੀ 'ਚ 23 ਦਸੰਬਰ ਤੱਕ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਕਾਂਗੜਾ ਜ਼ਿਲ੍ਹੇ 'ਚ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।