ਪੰਜਾਬ 'ਚ ਭਲਕੇ ਸ਼ੁਰੂ ਹੋਵੇਗਾ ਨੌਤਪਾ, 12 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਕਈ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਹੈ| ਕੁਝ ਇਲਾਕਿਆਂ 'ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ|ਦੱਸ ਦੇਈਏ ਕਿ ਸੂਬੇ 'ਚ ਨੌਤਪਾ ਵੀ ਸ਼ੁਰੂ ਹੋ ਰਿਹਾ ਹੈ| ਜਿਸ ਦਾ ਪ੍ਰਭਾਵ ਅੱਜ ਤੋਂ ਹੀ ਦਿਖਾਈ ਦੇ ਰਿਹਾ ਹੈ| ਜਿਸ ਕਾਰਨ ਤਾਪਮਾਨ 'ਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ| ਹਾਲਾਂਕਿ ਕਈ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਵੀ ਹੈ |
ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਅਨੁਸਾਰ, ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ 1.1 ਡਿਗਰੀ ਸੈਲਸੀਅਸ ਵਧਿਆ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 1.6 ਡਿਗਰੀ ਘੱਟ ਸੀ। ਇਸ ਦੇ ਬਾਵਜੂਦ, ਬਠਿੰਡਾ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ। ਹਾਲਾਂਕਿ ਰਾਜ ਦੇ 12 ਜ਼ਿਲ੍ਹਿਆਂ 'ਚ ਮੀਂਹ ਪਵੇਗਾ | 4 ਜ਼ਿਲ੍ਹਿਆਂ 'ਚ ਲੂ ਦਾ ਅਲਰਟ ਹੈ | 25 ਮਈ ਤੋਂ 2 ਜੂਨ ਤਕ ਨੌਤਪਾ ਵੀ ਸ਼ੁਰੂ ਹੋ ਗਿਆ ਹੈ | ਇਸ ਦੌਰਾਨ ਸੂਰਜ ਦੀ ਤੀਬਰਤਾ ਵੱਧ ਜਾਂਦੀ ਹੈ, ਜਿਸ ਕਾਰਨ ਇਹ ਸਮਾਂ ਬਹੁਤ ਜ਼ਿਆਦਾ ਗਰਮੀ ਦਾ ਹੁੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਜੇਕਰ ਨੌਤਪਾ ਦੇ ਦਿਨਾਂ ਵਿੱਚ ਬਹੁਤ ਗਰਮੀ ਹੁੰਦੀ ਹੈ ਤਾਂ ਮਾਨਸੂਨ ਚੰਗਾ ਹੁੰਦਾ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ -ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਨਵਾਂਸ਼ਹਿਰ ਅਤੇ ਰੋਪੜ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਦਿਨ ਅਤੇ ਰਾਤ ਦੋਵਾਂ ਸਮੇਂ ਲਈ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਹੈ।
'Punjab Weather Update','Nautpa','Rain Alert','Heat Wave','Jalandhar','Ludhiana','bathinda'