ਦੁਸਹਿਰੇ ਤੋਂ ਬਾਅਦ ਪੰਜਾਬ-ਹਰਿਆਣਾ ਸਮੇਤ ਦਿੱਲੀ-ਐੱਨਸੀਆਰ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ਼ ਦੇ ਨਾਲ ਹੀ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਦੀਵਾਲੀ ਤੋਂ ਬਾਅਦ ਠੰਡ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਅਨੁਸਾਰ 24 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਸੂਬੇ ਦੀ ਹਵਾ ਇਕ ਵਾਰ ਫਿਰ ਪ੍ਰਦੂਸ਼ਿਤ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਹਵਾ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋ ਗਈ ਹੈ। ਪਠਾਨਕੋਟ ਨੂੰ ਛੱਡ ਕੇ ਜ਼ਿਆਦਾਤਰ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 100 AQI (ਹਵਾ ਗੁਣਵੱਤਾ) ਤੱਕ ਪਹੁੰਚ ਗਿਆ ਹੈ।
ਜਲੰਧਰ ਦਾ AQI 152
ਪਟਿਆਲਾ ਦਾ AQI 140
ਲੁਧਿਆਣਾ ਦਾ AQI 140
ਅੰਮ੍ਰਿਤਸਰ ਦਾ AQI 142 ਹੈ
ਪਠਾਨਕੋਟ ਦਾ AQI 86 ਹੈ
ਦਿੱਲੀ ਵਿੱਚ ਬੱਦਲ ਛਾਏ ਰਹਿਣਗੇ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਜਿਆਦਾਤਰ ਬੱਦਲਵਾਈ ਰਹਿ ਸਕਦੀ ਹੈ। ਦੱਸ ਦੇਈਏ ਕਿ ਅੱਜ ਇੱਥੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜੇਕਰ ਅਗਲੇ ਹਫਤੇ ਦੀ ਗੱਲ ਕਰੀਏ ਤਾਂ ਘੱਟੋ-ਘੱਟ ਤਾਪਮਾਨ 19 ਤੋਂ 20 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 33-34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਬਿਹਾਰ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਵੇਗਾ
ਬਿਹਾਰ ਦੇ ਦੋ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸਮਸਤੀਪੁਰ ਅਤੇ ਵੈਸ਼ਾਲੀ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਸ਼ੇਖਪੁਰਾ, ਨਵਾਦਾ, ਬੇਗੂਸਰਾਏ, ਲਖੀਸਰਾਏ, ਪਟਨਾ, ਗਯਾ, ਨਾਲੰਦਾ ਅਤੇ ਜਹਾਨਾਬਾਦ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਕਸਰ, ਭੋਜਪੁਰ, ਰੋਹਤਾਸ, ਭਭੁਆ, ਔਰੰਗਾਬਾਦ ਅਤੇ ਅਰਵਲ 'ਚ ਵੀ ਮੌਸਮ ਦਾ ਇਹੀ ਹਾਲ ਰਹੇਗਾ। ਆਈਐਮਡੀ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਬਿਹਾਰ ਦੇ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਜਾ ਸਕਦਾ ਹੈ।
ਹਿਮਾਚਲ ਦੇ ਮੈਦਾਨੀ ਇਲਾਕਿਆਂ ਵਿੱਚ ਠੰਡ ਅਤੇ ਧੁੰਦ
ਹਿਮਾਚਲ ਪ੍ਰਦੇਸ਼ 'ਚ ਦਿਨ 'ਚ ਗਰਮੀ ਅਤੇ ਰਾਤ ਨੂੰ ਠੰਡ ਵਧ ਰਹੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਆਮ ਨਾਲੋਂ 91 ਫ਼ੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਰਾਜ ਦੇ 7 ਜ਼ਿਲ੍ਹਿਆਂ ਵਿੱਚ ਬਾਰਸ਼ ਲਗਭਗ ਜ਼ੀਰੋ ਹੋ ਗਈ ਹੈ। ਜਿਸ ਕਾਰਨ ਸੂਬੇ ਦੇ ਮੈਦਾਨੀ ਇਲਾਕਿਆਂ 'ਚ ਠੰਡ ਅਤੇ ਧੁੰਦ ਲਗਾਤਾਰ ਵਧ ਰਹੀ ਹੈ।