ਚੰਡੀਗੜ੍ਹ 'ਚ ਤਿੰਨ ਦਿਨ ਪਹਿਲਾਂ ਇਕ ਕਾਲਜ ਵਿਦਿਆਰਥੀ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ। ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਹ ਘਟਨਾ ਸੈਕਟਰ 25 'ਚ ਵਾਪਰੀ। ਪੁਲਿਸ ਨੇ ਕਤਲ ਦੀ ਕੋਸ਼ਿਸ਼ ਦੇ ਇਸ ਮਾਮਲੇ ਵਿੱਚ ਕਤਲ ਦੀ ਧਾਰਾ 302 ਵੀ ਲਗਾਈ ਹੈ।
ਚੰਡੀਗੜ੍ਹ ਸੈਕਟਰ 25 ਬੁੱਧਵਾਰ (29 ਨਵੰਬਰ) ਨੂੰ 18 ਸਾਲਾ ਮੁਕੁਲ ਉਰਫ ਰਿਸ਼ੀ ਕਾਲਜ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਸੈਕਟਰ 25 ਪਹੁੰਚਿਆਂ ਤਾਂ ਦੋ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਉਨ੍ਹਾਂ 'ਚੋਂ ਇਕ ਨੇ ਚਾਕੂ ਕੱਢ ਕੇ ਮੁਕੁਲ ਦੇ ਪੇਟ 'ਚ ਵਾਰ ਕਰ ਦਿੱਤਾ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਪੀਜੀਆਈ ਕੀਤਾ ਰੈਫਰ
ਡਾਕਟਰਾਂ ਨੇ ਮੁਕੁਲ ਨੂੰ ਪੀਜੀਆਈ ਹਸਪਤਾਲ ਲਈ ਰੈਫਰ ਕਰ ਦਿੱਤਾ ਸੀ ਜਿੱਥੇ ਤਿੰਨ ਦਿਨ ਇਲਾਜ ਚੱਲਣ ਤੋਂ ਬਾਅਦ ਅੱਜ ਤੜਕੇ 2 ਵਜੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਸੈਕਟਰ 24 ਦਾ ਵਸਨੀਕ ਹੈ ਅਤੇ ਦੂਜਾ ਸੈਕਟਰ 25 ਦਾ ਵਸਨੀਕ ਹੈ। ਇਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ।