ਖਬਰਿਸਤਾਨ ਨੈੱਟਵਰਕ- ਹੁਸ਼ਿਆਰਪੁਰ ਵਿਚ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਚੱਬੇਵਾਲ ਨੇੜੇ ਹੋਇਆ, ਜਿਸ ਦੌਰਾਨ ਬੱਸ ਵਿੱਚ ਬੈਠੇ ਛੋਟੇ ਬੱਚੇ ਚੀਕਣ ਲੱਗ ਪਏ ਤੇ ਸਹਿਮ ਗਏ। ਹਾਦਸੇ ਤੋਂ ਬਾਅਦ ਬੱਚੇ ਇੰਨੇ ਡਰ ਗਏ ਕਿ ਲੋਕਾਂ ਨੂੰ ਮੌਕੇ 'ਤੇ ਸਕੂਲ ਦੇ ਪ੍ਰਿੰਸੀਪਲ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾਉਣਾ ਪਿਆ। ਖੁਸਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਨੁਕਸਾਨ ਨਹੀਂ ਹੋਇਆ।
ਹਾਦਸੇ ਤੋਂ ਬਾਅਦ ਬੱਚਿਆਂ ਵਿੱਚ ਡਰ ਦਾ ਮਹੌਲ
ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ਅੱਗੇ ਜਾ ਰਹੀ ਸੀ ਅਤੇ ਰਾਜਧਾਨੀ ਬੱਸ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਬੱਸ ਵਿੱਚ ਬੈਠੇ ਬੱਚੇ ਘਬਰਾ ਗਏ। ਜਿਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਉਨ੍ਹਾਂ ਦੇ ਸਕੂਲ ਅਤੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਅਤੇ ਹਾਦਸੇ ਬਾਰੇ ਜਾਣਕਾਰੀ ਦਿੱਤੀ।
ਇਹ ਹਾਦਸਾ ਅਚਾਨਕ ਬ੍ਰੇਕ ਲਗਾਉਣ ਕਾਰਨ ਹੋਇਆ
ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ਅੱਗੇ ਜਾ ਰਹੀ ਸੀ ਅਤੇ ਅਚਾਨਕ ਡਰਾਈਵਰ ਨੇ ਬ੍ਰੇਕ ਲਗਾਈ। ਜਿਸ ਕਾਰਨ ਪਿੱਛੇ ਆ ਰਹੀ ਰਾਜਧਾਨੀ ਬੱਸ ਇਸ ਨਾਲ ਟਕਰਾ ਗਈ। ਹਾਲਾਂਕਿ ਦੋਵੇਂ ਬੱਸਾਂ ਨੂੰ ਨੁਕਸਾਨ ਪਹੁੰਚਿਆ ਹੈ ਪਰ ਬੱਚਿਆਂ ਅਤੇ ਉਨ੍ਹਾਂ ਵਿੱਚ ਬੈਠੇ ਲੋਕਾਂ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ।