ਖ਼ਬਰਿਸਤਾਨ ਨੈੱਟਵਰਕ- ਜਲੰਧਰ ਪੁਲਿਸ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਪੂਰੀ ਤਰ੍ਹਾਂ ਅਲਰਟ ਮੋਡ ਉਤੇ ਹੈ ਅਤੇ ਸ਼ਹਿਰ ਦੇ ਹਰੇਕ ਚੱਪੇ-ਚੱਪੇ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਖੁਦ ਫੋਰਸ ਨਾਲ ਸੜਕਾਂ ਉਤੇ ਉਤਰੇ ਤੇ ਸਰਚ ਮੁਹਿੰਮ ਚਲਾਈ ਤੇ ਗੱਡੀਆਂ ਦੀ ਚੈਕਿੰਗ ਕੀਤੀ ਗਈ।
ਬਾਹਰੋਂ ਵੀ ਮੰਗਵਾਈ ਗਈ ਫੋਰਸ
ਸੁਰੱਖਿਆ ਲਈ ਬਾਹਰੋਂ ਵੀ ਪੁਲਿਸ ਫੋਰਸ ਬੁਲਾਈ ਗਈ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਲਈ ਸ਼ਹਿਰ ਦੇ 5 ਐਂਟਰੀ ਪੁਆਇੰਟਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਬਾਹਰੀ ਰਾਜਾਂ ਤੋਂ ਕੁਝ ਫੋਰਸ ਮੰਗਵਾਈਆਂ ਗਈਆਂ ਹਨ। ਸਵੇਰੇ ਅਤੇ ਸ਼ਾਮ ਨੂੰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਸ਼ਾਮ ਨੂੰ ਨਾਕਾਬੰਦੀ ਕੀਤੀ ਜਾਵੇਗੀ ਅਤੇ ਰਾਤ ਨੂੰ ਵੀ ਗਸ਼ਤ ਵਧਾਈ ਗਈ ਹੈ।
ਸ਼ਰਾਰਤੀ ਅਨਸਰਾਂ ਨੂੰ ਨਹੀਂ ਬਖਸ਼ਿਆ ਜਾਵੇਗਾ
15 ਅਗਸਤ ਲਈ ਲਗਾਈ ਗਈ ਸੁਰੱਖਿਆ ਦੀ ਨਿਗਰਾਨੀ ਲਈ ਵਿਸ਼ੇਸ਼ ਡੀਜੀਪੀ ਰੈਂਕ ਦੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਜੋ ਹਰ ਰੋਜ਼ ਨਾਕਾਬੰਦੀ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।