ਕਪੂਰਥਲਾ ਅਦਾਲਤ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਖਪਾਲ ਖਹਿਰਾ ਹੁਣ ਜੇਲ੍ਹ ਤੋਂ ਰਿਹਾਅ ਹੋਣਗੇ। ਕਿਉਂਕਿ ਉਹ ਪਹਿਲਾਂ ਹੀ ਡਰੱਗ ਕੇਸ ਮਾਮਲੇ ਵਿੱਚ ਹਾਈਕੋਰਟ ਤੋਂ ਜ਼ਮਾਨਤ ਲੈ ਚੁੱਕੇ ਹਨ।
ਇਸ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ
ਦੱਸ ਦੇਈਏ ਕਿ ਕਾਂਗਰਸ ਵਿਧਾਇਕ ਖਹਿਰਾ ਨੂੰ ਇਸ ਤੋਂ ਪਹਿਲਾਂ 2015 ਦੇ ਡਰੱਗ ਰੈਕੇਟ ਮਾਮਲੇ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ 8 ਸਾਲ ਪਹਿਲਾਂ ਸਰਹੱਦ ਪਾਰੋਂ ਆਈ 2 ਕਿਲੋ ਹੈਰੋਇਨ ਨਾਲ ਸਬੰਧ ਹੋਣ ਦਾ ਦੋਸ਼ ਸੀ।
ਇਸ ਮਾਮਲੇ ਵਿੱਚ ਉਨ੍ਹਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਇਸ ਤੋਂ ਪਹਿਲਾਂ ਕਿ ਉਹ ਜੇਲ੍ਹ ਤੋਂ ਬਾਹਰ ਆਉਂਦੇ, ਪੁਲਿਸ ਨੇ ਸੁਭਾਨਪੁਰ ਥਾਣੇ ਵਿਚ ਔਰਤ ਰਣਜੀਤ ਕੌਰ ਦੀ ਸ਼ਿਕਾਇਤ 'ਤੇ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਐਫਆਈਆਰ ਦਰਜ ਕਰਕੇ 4 ਜਨਵਰੀ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਹੁਣ ਉਹ ਔਰਤ ਵਲੋਂ ਦਰਜ਼ ਕੇਸ ਵਿੱਚ ਜੇਲ੍ਹ ਵਿੱਚ ਹਨ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ। ਇਹ ਨੋਟਿਸ ਖਹਿਰਾ ਵਿਰੁੱਧ ਸੁਭਾਨਪੁਰ, ਕਪੂਰਥਲਾ ਵਿੱਚ ਦਰਜ ਐਫ.ਆਈ.ਆਰ. ਹਾਈਕੋਰਟ ਨੇ ਇਸ ਮਾਮਲੇ 'ਤੇ ਸਰਕਾਰ ਤੋਂ ਅਗਲੇ ਸੋਮਵਾਰ ਨੂੰ ਰਿਪੋਰਟ ਮੰਗੀ ਹੈ।