ਗੈਂਗਸਟਰ ਕੈਲਾਸ਼ ਖਿਚਨ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਅਤੇ ਉਸ ਦੇ ਪੁੱਤਰ ਭਵਜੋਤ ਨੂੰ ਮਾਰਨਾ ਚਾਹੁੰਦਾ ਸੀ। ਇਹ ਖੁਲਾਸਾ ਉਸ ਨੇ ਪੁਲੀਸ ਪੁੱਛਗਿੱਛ ਦੌਰਾਨ ਕੀਤਾ। ਉਹ ਮੰਡ ਨੂੰ ਮਾਰਨਾ ਚਾਹੁੰਦਾ ਸੀ ਕਿਉਂਕਿ ਉਸ ਨੇ ਖਾਲਿਸਤਾਨੀਆਂ ਵਿਰੁੱਧ ਆਵਾਜ਼ ਉਠਾਈ ਸੀ। ਪੁਲਿਸ ਨੇ 11 ਜਨਵਰੀ ਨੂੰ ਗੈਂਗਸਟਰ ਕੈਲਾਸ਼ ਨੂੰ ਗ੍ਰਿਫ਼ਤਾਰ ਕੀਤਾ ਸੀ।
ਪੁਲਸ ਨੇ ਕੀਤਾ ਸੀ ਅਵੇਅਰ
ਹੁਣ ਇਸ ਮਾਮਲੇ 'ਤੇ ਗੁਰਸਿਮਰਨ ਮੰਡ ਨੇ ਕਿਹਾ ਕਿ ਖਿਚਨ ਦੀ ਗ੍ਰਿਫਤਾਰੀ ਤੋਂ ਬਾਅਦ ਚੰਡੀਗੜ੍ਹ ਤੋਂ ਖੁਫੀਆ ਟੀਮ ਅਤੇ ਪੁਲਸ ਘਰ ਆਈ ਸੀ। ਪੁਲਿਸ ਅਧਿਕਾਰੀਆਂ ਨੇ ਮੈਨੂੰ ਅਤੇ ਮੇਰੇ ਬੇਟੇ ਨੂੰ ਬਿਨਾਂ ਵਜ੍ਹਾ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ ਅਤੇ ਪੁਲਿਸ ਨੂੰ ਸਹਿਯੋਗ ਕਰਨ ਲਈ ਕਿਹਾ ਹੈ।
ਪੁੱਤਰ ਦੀ ਜਾਨ ਨੂੰ ਵੀ ਖਤਰਾ ਹੈ
ਉਸਨੇ ਅੱਗੇ ਕਿਹਾ ਕਿ ਪੁਲਿਸ ਨੇ ਦੱਸਿਆ ਕਿ ਸਿਰਫ ਮੈਨੂੰ ਹੀ ਨਹੀਂ ਬਲਕਿ ਮੇਰੇ ਬੇਟੇ ਦੀ ਵੀ ਜਾਨ ਨੂੰ ਖ਼ਤਰਾ ਹੈ। ਮੇਰਾ ਬੇਟਾ, ਹਾਲਾਂਕਿ, ਕਿਸੇ ਵੀ ਬੇਲੋੜੇ ਮਾਮਲਿਆਂ ਵਿੱਚ ਨਹੀਂ ਫਸਦਾ ਪਰ ਮੇਰਾ ਪੂਰਾ ਪਰਿਵਾਰ ਦੇਸ਼ ਲਈ ਕੁਰਬਾਨੀ ਦੇਣ ਲਈ ਤਿਆਰ ਹੈ। ਜੇਕਰ ਪੁਲਿਸ ਨੂੰ ਸਾਡੀ ਸੁਰੱਖਿਆ ਦੀ ਚਿੰਤਾ ਹੈ ਤਾਂ ਸਾਨੂੰ ਸੁਰੱਖਿਆ ਪ੍ਰਦਾਨ ਕਰੇ।
ਪੰਜਾਬ ਸਰਕਾਰ ਨੂੰ ਸੁਰੱਖਿਆ ਦੇਣੀ ਚਾਹੀਦੀ ਹੈ
ਗੁਰਸਿਮਰਨ ਮੰਡ ਨੇ ਦੱਸਿਆ ਕਿ ਸਾਡਾ ਪਰਿਵਾਰ ਪਿਛਲੇ 6 ਮਹੀਨਿਆਂ ਤੋਂ ਘਰ ਵਿੱਚ ਹੀ ਕੈਦ ਹੈ। ਮੈਂ ਪੰਜਾਬ ਦੇ ਡੀਜੀਪੀ ਅਤੇ ਸੀਐਮ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਸਾਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਕਿਉਂਕਿ ਮੇਰੇ ਪਰਿਵਾਰ ਦੀ ਜਾਨ ਨੂੰ ਖਤਰਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।