ਅੱਜ ਕੱਲ੍ਹ ਬਹੁਤ ਸਾਰੇ ਲੋਕਾਂ ਦੀਆਂ ਵੀਡੀਓਜ਼ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜੋ ਵੀਡੀਓ ਵਾਇਰਲ ਹੋ ਰਹੇ ਹਨ, ਉਹ ਕਈ ਰਾਜਨੇਤਾਵਾਂ ਅਤੇ ਅਦਾਕਾਰਾਂ ਸਮੇਤ ਮਸ਼ਹੂਰ ਲੋਕਾਂ ਦੇ ਵੀ ਹੁੰਦੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਨੇਤਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦਰਅਸਲ, ਇਹ ਅਸ਼ਲੀਲ ਵੀਡੀਓ ਬਾਗਪਤ ਦੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਯੂਨਸ ਚੌਧਰੀ ਦੀ ਹੈ।
ਇਸ ਵੀਡੀਓ 'ਚ ਚੌਧਰੀ ਇਕ ਲੜਕੀ ਨਾਲ ਇਤਰਾਜ਼ਯੋਗ ਹਾਲਤ 'ਚ ਨਜ਼ਰ ਆ ਰਿਹਾ ਹੈ। ਯੂਨਸ ਚੌਧਰੀ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ 'ਚ ਹੰਗਾਮਾ ਮਚ ਗਿਆ। ਵੀਡੀਓ 'ਚ ਨਜ਼ਰ ਆ ਰਹੇ ਨੇਤਾ ਯੂਨਸ ਚੌਧਰੀ ਨੇ ਇਸ 'ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਇਸ ਨੂੰ ਸਿਆਸੀ ਵਿਰੋਧੀਆਂ ਦੀ ਸਾਜ਼ਿਸ਼ ਕਰਾਰ ਦਿੰਦਿਆਂ ਵੀਡੀਓ ਨੂੰ ਐਡਿਟ ਕਰ ਕੇ ਵਾਇਰਲ ਕਰਨ ਦੀ ਗੱਲ ਕਹੀ ਹੈ। ਹਾਲਾਂਕਿ ਖਬਰਿਸਤਾਨ ਨਿਊਜ਼ ਨੈੱਟਵਰਕ ਇਸ ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।