ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਸੱਤਾਧਾਰੀ ਵਿਰੋਧੀ ਧਿਰ ਦੇ ਆਗੂ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪ੍ਰਤਾਪ ਬਾਜਵਾ ਅਤੇ ਰਜਿੰਦਰ ਬੇਰੀ ਹਾਜ਼ਰ ਸਨ।
ਅਕਾਲੀ ਦਲ ਦੀ ਸੁਰਜੀਤ ਕੌਰ ਨੇ ਵੀ ਨਾਮਜ਼ਦਗੀ ਭਰੀ
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਵੀ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਸੁਰਜੀਤ ਕੌਰ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਬੀਬੀ ਜਗੀਰ ਕੌਰ, ਮਹਿੰਦਰ ਸਿੰਘ ਕੇ.ਪੀ ਅਤੇ ਹੋਰ ਆਗੂ ਹਾਜ਼ਰ ਸਨ।
ਮਹਿੰਦਰ ਭਗਤ ਨੇ ਵੀ ਅੱਜ ਹੀ ਨਾਮਜ਼ਦਗੀ ਦਾਖ਼ਲ ਕੀਤੀ
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਸਵੇਰੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰ ਭਰਨ ਲਈ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਤੇ ਹੋਰ ਆਗੂ ਹਾਜ਼ਰ ਸਨ।
ਚੋਣਾਂ 10 ਜੁਲਾਈ ਨੂੰ ਹੋਣਗੀਆਂ, ਨਤੀਜੇ 13 ਨੂੰ ਆਉਣਗੇ
ਜਲੰਧਰ ਉਪ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਦੇ ਨਤੀਜੇ ਵੀ ਵੋਟਿੰਗ ਤੋਂ 2 ਦਿਨ ਬਾਅਦ ਭਾਵ 13 ਜੁਲਾਈ ਨੂੰ ਐਲਾਨੇ ਜਾਣਗੇ। ਇਹ ਉਪ ਚੋਣਾਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਹੋ ਰਹੀਆਂ ਹਨ। ਕਿਉਂਕਿ ਅੰਗੁਰਲ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।