ਲੋਕ ਸਭਾ ਚੋਣਾਂ ਸਬੰਧੀ ਅੱਜ ਸ਼ਾਮ 4 ਵਜੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸੀਟਾਂ ਲਈ ਉਮੀਦਵਾਰਾਂ ਦਾ ਫੈਸਲਾ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਹਰਿਆਣਾ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਪਹਿਲੀ ਬੈਠਕ 'ਚ ਪੈਨਲ 'ਚ ਹਰੇਕ ਨਾਂ 'ਤੇ ਸਹਿਮਤੀ ਬਣ ਗਈ ਹੈ। ਪੰਜਾਬ ਵਿੱਚ ਵੀ ਕੁਝ ਸੀਟਾਂ ਨੂੰ ਛੱਡ ਕੇ ਉਮੀਦਵਾਰਾਂ ਦੇ ਨਾਵਾਂ ’ਤੇ ਸਹਿਮਤੀ ਬਣ ਗਈ ਹੈ।
7 ਉਮੀਦਵਾਰਾਂ ਦੇ ਨਾਂ ਫਾਈਨਲ
ਉਥੇ ਹੀ ਪਟਿਆਲਾ, ਸੰਗਰੂਰ ਅਤੇ ਜਲੰਧਰ ਦੀਆਂ ਸੀਟਾਂ 'ਤੇ ਸਮਝੌਤਾ ਹੋ ਗਿਆ ਹੈ। ਅਗਲੀ ਸੂਚੀ ਵਿੱਚ ਪੰਜਾਬ ਦੇ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋਣਾ ਤੈਅ ਹੈ। ਜਾਣਕਾਰੀ ਮੁਤਾਬਕ ਹਰਿਆਣਾ ਦੀ ਰੋਹਤਕ ਲੋਕ ਸਭਾ ਸੀਟ ਤੋਂ ਕਾਂਗਰਸ ਦੀਪੇਂਦਰ ਸਿੰਘ ਹੁੱਡਾ ਨੂੰ ਟਿਕਟ ਦੇ ਸਕਦੀ ਹੈ। ਇਸ ਦੇ ਨਾਲ ਹੀ ਸਿਰਸਾ ਲੋਕ ਸਭਾ ਸੀਟ ਤੋਂ ਕੁਮਾਰੀ ਸ਼ੈਲਜਾ ਦਾ ਨਾਂ ਉਮੀਦਵਾਰ ਵਜੋਂ ਵਿਚਾਰਿਆ ਜਾ ਰਿਹਾ ਹੈ।
ਧਰਮਵੀਰ ਗਾਂਧੀ ਦਾ ਪਟਿਆਲਾ ਸੀਟ ਤੋਂ ਐਲਾਨੀਆਂ ਜਾ ਸਕਦਾ ਉਮੀਦਵਾਰ
ਜਦਕਿ ਪੰਜਾਬ 'ਚ ਕਾਂਗਰਸ ਪਟਿਆਲਾ ਲੋਕ ਸਭਾ ਸੀਟ ਤੋਂ ਧਰਮਵੀਰ ਗਾਂਧੀ ਨੂੰ ਮੈਦਾਨ 'ਚ ਉਤਾਰ ਸਕਦੀ ਹੈ। ਇਸ ਤੋਂ ਇਲਾਵਾ ਜਲੰਧਰ ਤੋਂ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਪਟਿਆਲਾ ਅਤੇ ਲੁਧਿਆਣਾ ਦੇ ਸੰਸਦ ਮੈਂਬਰਾਂ ਦੇ ਪਾਰਟੀ ਛੱਡਣ ਤੋਂ ਬਾਅਦ ਕਾਂਗਰਸ ਦੇ ਇਸ ਸਮੇਂ ਪੰਜਾਬ ਵਿੱਚ 5 ਵਿਧਾਇਕ ਹਨ। ਇਨ੍ਹਾਂ ਵਿੱਚੋਂ ਇੱਕ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਖਡੂਰ ਸਾਹਿਬ ਤੋਂ ਜਸਬੀਰ ਡਿੰਪਾ, ਫਰੀਦਕੋਟ ਤੋਂ ਮੁਹੰਮਦ ਸਦੀਕ, ਫਤਹਿਗੜ੍ਹ ਸਾਹਿਬ ਤੋਂ ਡਾਕਟਰ ਅਮਰ ਸਿੰਘ ਅਤੇ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਸ਼ਾਮਲ ਹਨ।
ਜਾਣਕਾਰੀ ਮੁਤਾਬਕ 3 ਟਿਕਟਾਂ 'ਤੇ ਸਹਿਮਤੀ ਬਣੀ ਹੈ। ਜਦਕਿ ਕਿਸੇ ਦੀ ਟਿਕਟ ਕੈਂਸਲ ਹੋਣੀ ਤੈਅ ਹੈ। ਕਿਸੇ ਹੋਰ ਦੀ ਸੀਟ ਸ਼ਿਫਟ ਕਰਨ ਦਾ ਪ੍ਰਸਤਾਵ ਹਾਈਕਮਾਂਡ ਕੋਲ ਪਹੁੰਚ ਗਿਆ ਹੈ। ਉਥੋਂ ਹਾਂ ਮਿਲਣ ਤੋਂ ਬਾਅਦ ਹੀ ਸੀਟ ਦਾ ਐਲਾਨ ਕੀਤਾ ਜਾਵੇਗਾ।
ਚੰਨੀ ਨੂੰ ਜਲੰਧਰ ਸੀਟ ਤੋਂ ਮਿਲ ਸਕਦੀ ਟਿਕਟ
ਕਾਂਗਰਸ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾ ਸਕਦੀ ਹੈ। ਚੰਨੀ ਪਿਛਲੇ ਕੁਝ ਸਮੇਂ ਤੋਂ ਜਲੰਧਰ ਸੀਟ 'ਤੇ ਵੀ ਸਰਗਰਮ ਹਨ। ਉਹ ਲਗਾਤਾਰ ਧਾਰਮਿਕ ਪ੍ਰੋਗਰਾਮਾਂ ਵਿੱਚ ਵੀ ਨਜ਼ਰ ਆਉਂਦੇ ਹਨ। ਜਿਸ ਕਾਰਨ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਪਰਿਵਾਰ ਨਾਰਾਜ਼ ਹੈ। ਇਸ ਵਿਵਾਦ ਦਰਮਿਆਨ ਵੀ ਕਾਂਗਰਸ ਨੇ ਇਸ ਸੀਟ 'ਤੇ ਫੈਸਲਾ ਲਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਅਗਲੀ ਕਾਂਗਰਸ ਦੀ ਸੂਚੀ ਵਿੱਚ ਇੱਥੋਂ ਉਮੀਦਵਾਰ ਦਾ ਨਾਂ ਐਲਾਨਿਆ ਜਾਵੇਗਾ।
ਜਦਕਿ ਭਾਜਪਾ ਨੇ ਇਸ ਸੀਟ 'ਤੇ ਆਮ ਆਦਮੀ ਪਾਰਟੀ ਛੱਡ ਕੇ ਆਏ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਹੈ।