ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਜਲੰਧਰ 'ਚ ਕਾਂਗਰਸੀ ਆਗੂਆਂ ਨੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਏ.ਡੀ.ਸੀ ਅਮਿਤ ਮਹਾਜਨ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਸਰਕਾਰ ਨੇ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਪਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ।
ਸੁਖਵਿੰਦਰ ਕੋਟਲੀ ਨੇ ਕਿਹਾ ਕਿ ਸਰਕਾਰ ਨੇ ਕਾਂਗਰਸ ਵੱਲੋਂ ਦਿੱਤੀਆਂ ਸਹੂਲਤਾਂ ਨੂੰ ਖਤਮ ਕਰ ਦਿੱਤਾ ਹੈ ਅਤੇ 3 ਰੁਪਏ ਯੂਨਿਟ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਵੀ ਖਤਮ ਕਰ ਦਿੱਤੀ ਹੈ। ਕਾਂਗਰਸ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਰਕਾਰ ਨੇ ਰੱਦ ਕਰ ਦਿੱਤੀਆਂ ਹਨ, ਜੋ ਕਿ ਬਹੁਤ ਮਾੜੀ ਗੱਲ ਹੈ। ਸਰਕਾਰ ਨੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਕੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ।