ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 40 ਆਗੂਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 3 ਪੰਜਾਬ ਤੋਂ ਹਨ। ਇਸ ਸੂਚੀ ਵਿੱਚ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਪੂਰਥਲਾ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਾਮ ਸ਼ਾਮਲ ਹਨ।
ਦੇਖੋ LIST
ਚੋਣਾਂ 5 ਫਰਵਰੀ ਨੂੰ
ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ ਹੋਵੇਗੀ ਅਤੇ ਚੋਣ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਦਿੱਲੀ ਵਿੱਚ ਕੁੱਲ 70 ਵਿਧਾਨ ਸਭਾ ਸੀਟਾਂ ਹਨ ਅਤੇ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ ਰਿਹਾ ਹੈ।