ਨਜਾਇਜ਼ ਮਾਈਨਿੰਗ ਕਰਨ ਵਾਲੇ ਕਾਂਗਰਸੀ ਕੌਂਸਲਰ ਨੂੰ ਪੁਲਿਸ ਨੇ ਕੀਤਾ ਕਾਬੂ
ਖ਼ਬਰਿਸਤਾਨ ਨੈੱਟਵਰਕ, ਪਠਾਨਕੋਟ - ਪੰਜਾਬ 'ਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੁਲਿਸ ਲਗਾਤਾਰ ਕੋਸ਼ਿਸ਼ਾਂ ਕਰ ਕਰ ਰਹੀ ਹੈ। ਇਸੇ ਵਿੱਚ ਹੀ ਪੁਲਿਸ ਨੂੰ ਇੱਕ ਹੋਰ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲੇ ਕਾਂਗਰਸੀ ਕੌਂਸਲਰ 'ਤੇ ਕਾਰਵਾਈ ਕੀਤੀ ਹੈ। ਕਾਂਗਰਸ ਦੇ ਅਮਿਤ ਸ਼ਰਮਾ ਮਿੱਠੂ ਨੂੰ ਪਠਾਨਕੋਟ ਦੇ ਸੁਜਾਨਪੁਰ ਤੋਂ ਨਾਜਾਇਜ਼ ਮਾਈਨਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਅਮਿਤ ਮਿੱਠੂ ਸੁਜਾਨਪੁਰ ਤੋਂ ਵਿਧਾਇਕ ਨਰੇਸ਼ ਪੁਰੀ ਦਾ ਕਰੀਬੀ ਦੱਸਿਆ ਜਾਂਦਾ ਹੈ। ਦੱਸ ਦੇਈਏ ਕਿ ਪੁਲਿਸ ਨੂੰ ਕਈ ਦਿਨਾਂ ਤੋਂ ਅਮਿਤ ਸ਼ਰਮਾ ਦੀ ਤਲਾਸ਼ ਸੀ। ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਅਮਿਤ ਸ਼ਰਮਾ ਮਿੱਠੂ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਸਬੰਧੀ ਪਰਚੇ ਦਰਜ ਕੀਤੇ ਗਏ ਹਨ। ਨਜਾਇਜ਼ ਮਾਈਨਿੰਗ ਵਿੱਚ ਗ੍ਰਿਫ਼ਤਾਰ ਕਾਂਗਰਸੀ ਕੌਂਸਲਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
'punjab congress','elligel maining','punjab police','pathankot news'