ਹਰਿਆਣਾ ਦੇ ਬਹਾਦਰਗੜ੍ਹ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਪ੍ਰੇਮੀ ਜੋੜੇ ਨੇ ਸ਼ਨੀਵਾਰ ਸਵੇਰੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੋਵੇਂ ਯੂ-ਟਿਊਬ 'ਤੇ ਚੈਨਲ ਚਲਾਉਂਦੇ ਸਨ। ਦੋਵੇਂ ਯੂਟਿਊਬਰ ਸਨ ਅਤੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦੇ ਸਨ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖ਼ੁਦਕੁਸ਼ੀ ਸੀ। ਕੁਝ ਦਿਨ ਪਹਿਲਾਂ ਹੀ ਇਹ ਦੋਵੇਂ ਆਪਣੀ ਟੀਮ ਦੇ ਕਰੀਬ 5 ਸਾਥੀਆਂ ਨਾਲ ਦੇਹਰਾਦੂਨ ਤੋਂ ਬਹਾਦਰਗੜ੍ਹ ਆਏ ਸਨ।
ਮ੍ਰਿਤਕਾਂ ਦੀ ਪਛਾਣ ਗਰਵਿਤ (25) ਅਤੇ ਨੰਦਿਨੀ (22) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ, ਜਿੱਥੇ ਪੋਸਟਮਾਰਟਮ ਕਰਵਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਜਦੋਂ ਦੋਵੇਂ ਸ਼ੂਟ ਤੋਂ ਬਾਅਦ ਘਰ ਆਏ ਤਾਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ। ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ। ਉਨ੍ਹਾਂ ਦੇ ਨਾਲ ਰਹਿਣ ਵਾਲੇ ਨੌਜਵਾਨਾਂ ਅਤੇ ਔਰਤਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੌਤ ਦੇ ਸਹੀ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ
ਜਾਂਚ ਅਧਿਕਾਰੀ ਜਗਬੀਰ ਅਨੁਸਾਰ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਵਾਂ ਨੇ ਖੁਦ ਸੱਤਵੀਂ ਮੰਜ਼ਿਲ ਤੋਂ ਛਾਲ ਮਾਰੀ ਜਾਂ ਕਿਸ ਨੇ ਉਨ੍ਹਾਂ ਨੂੰ ਧੱਕਾ ਦਿੱਤਾ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।