ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਅਦਾਲਤ ਨੇ ਉਨ੍ਹਾਂ ਦੇ ਪਿਤਾ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਨਾਇਬ ਤਹਿਸੀਲਦਾਰ ਨਾਲ ਗਾਲੀ-ਗਲੋਚ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਗੁਰਾਇਆ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਤਹਿਸੀਲਦਾਰ 'ਤੇ ਹਮਲਾ ਤੇ ਗਾਲੀ ਗਲੋਚ ਕਰਨ ਦੇ ਇਲਜ਼ਾਮ
ਤਹਿਸੀਲਦਾਰ ਜਗਪਾਲ ਸਿੰਘ ਨੇ ਦੋਸ਼ ਲਾਇਆ ਸੀ ਕਿ ਜਦੋਂ ਉਹ ਆਪਣੀ ਡਿਊਟੀ ਲਈ ਜਾ ਰਿਹਾ ਸੀ ਤਾਂ ਕੁਲਦੀਪ ਖੁਰਾਣਾ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਦੀ ਵੀਡੀਓ ਬਣਾ ਲਈ। ਇਸ ਮਗਰੋਂ ਪੁਲਸ ਨੇ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲਸ ਉਸ ਨੂੰ ਗ੍ਰਿਫਤਾਰ ਕਰਨ ਲਈ ਕਈ ਵਾਰ ਉਸ ਦੇ ਘਰ ਗਈ ਪਰ ਉਹ ਨਹੀਂ ਮਿਲਿਆ।
ਅਦਾਲਤ ਨੇ 14 ਦਿਨਾਂ ਲਈ ਭੇਜਿਆ ਜੇਲ੍ਹ
ਇਸ ਤੋਂ ਬਾਅਦ ਪੁਲਸ ਨੂੰ ਬੀਤੀ ਰਾਤ ਪਤਾ ਲੱਗਾ ਕਿ ਕੁਲਦੀਪ ਖੁਰਾਣਾ ਘਰ ਹੈ। ਇਸ ਦੌਰਾਨ ਪੁਲਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਇੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਕਪੂਰਥਲਾ ਜੇਲ੍ਹ ਭੇਜ ਦਿੱਤਾ ਹੈ।