ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਵਿਅਕਤੀ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 150 ਕਰੋੜ ਦੱਸੀ ਜਾ ਰਹੀ ਹੈ।
ਕੀਮਤ ਲਗਭਗ 150 ਕਰੋੜ
ਇਹ ਮਾਮਲਾ ਪੁਲਸ ਥਾਣਾ ਘਰਿੰਡਾ ਅਧੀਨ ਆਉਂਦੇ ਇਕ ਪਿੰਡ ਤੋਂ ਸਾਹਮਣੇ ਆਇਆ, ਜਿਥੋਂ ਇਕ ਨੌਜਵਾਨ ਪਾਸੋਂ ਵੱਡੀ ਗਿਣਤੀ ਵਿਚ ਹੈਰੋਇਨ ਫੜੀ ਗਈ ਹੈ, ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 150 ਕਰੋੜ ਤੋਂ ਵੀ ਉੱਪਰ ਦੱਸੀ ਜਾ ਰਹੀ ਹੈ।
30 ਕਿਲੋ ਹੈਰੋਇਨ ਬਰਾਮਦ
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਦੀ ਪੁਲਸ ਨੇ ਪਾਕਿਸਤਾਨ ਤੋਂ ਆ ਰਹੀ ਕਰੀਬ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਪੁਲਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਉਕਤ ਹੈਰੋਇਨ ਪਾਕਿਸਤਾਨ ਤੋਂ ਭੇਜੇ ਗਏ ਡਰੋਨ ਰਾਹੀਂ ਘਰਿੰਡਾ ਥਾਣਾ ਖੇਤਰ ‘ਚ ਸੁੱਟੀ ਗਈ ਸੀ। ਗੁਪਤ ਸੂਚਨਾ ਦੇ ਆਧਾਰ ‘ਤੇ ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਟੀਮ ਨੇ ਉਕਤ ਹੈਰੋਇਨ ਬਰਾਮਦ ਕੀਤੀ ਅਤੇ ਇਕ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫਤਾਰ ਕੀਤਾ ਗਿਆ।