ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ 'ਤੇ ਦੋ ਕਿਲੋ ਸੋਨਾ ਜ਼ਬਤ ਕੀਤਾ ਹੈ, ਜਿਸ ਦੀ ਕੀਮਤ ਕਰੀਬ 1.07 ਕਰੋੜ ਰੁਪਏ ਦੱਸੀ ਜਾ ਰਹੀ ਹੈ। ਏਅਰਪੋਰਟ 'ਤੇ ਦੁਬਈ ਤੋਂ ਆਉਣ ਵਾਲੇ ਦੋ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਦੌਰਾਨ ਇਹ ਸੋਨਾ ਬਰਾਮਦ ਹੋਇਆ ਹੈ।
ਇੱਕ ਯਾਤਰੀ ਕੋਲੋਂ ਸੋਨੇ ਦੀਆਂ ਤਿੰਨ ਚਾਂਦੀ ਦੀਆਂ ਚੂੜੀਆਂ ਅਤੇ ਦੋ ਸੋਨੇ ਦੀਆਂ ਚੇਨਾਂ ਬਰਾਮਦ ਹੋਈਆਂ ਹਨ। ਜਿਸ ਦਾ ਭਾਰ ਲਗਭਗ 750 ਗ੍ਰਾਮ ਹੈ। ਇਨ੍ਹਾਂ ਦੀ ਬਾਜ਼ਾਰੀ ਕੀਮਤ ਲਗਭਗ 39.98 ਲੱਖ ਰੁਪਏ ਹੈ। ਜਦਕਿ ਦੂਜੇ ਯਾਤਰੀ ਕੋਲੋਂ 520 ਗ੍ਰਾਮ ਵਜ਼ਨ ਦਾ ਇੱਕ ਸੋਨੇ ਦਾ ਬਿਸਕੁਟ ਅਤੇ ਪੰਜ ਸੋਨੇ ਦੀਆਂ ਚੂੜੀਆਂ ਬਰਾਮਦ ਹੋਈਆਂ ਹਨ। ਇਸ ਦਾ ਕੁੱਲ ਵਜ਼ਨ 1270 ਗ੍ਰਾਮ ਹੈ ਅਤੇ ਬਾਜ਼ਾਰੀ ਕੀਮਤ 67.71 ਲੱਖ ਰੁਪਏ ਹੈ।
ਦੱਸ ਦਈਏ ਕਿ ਕਸਟਮ ਵਿਭਾਗ ਨੇ ਇਸ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਅਤੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।