ਅਮਨ-ਕਾਨੂੰਨ ਬਣਾਈ ਰੱਖਣ ਲਈ ਡੀਸੀ ਨੇ ਜਲੰਧਰ ਸ਼ਹਿਰ ਵਿੱਚ ਨੋ ਡਰੋਨ ਜ਼ੋਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਜਾਰੀ ਕਰਦਿਆਂ ਡੀਸੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜਲੰਧਰ ਦੇ ਅਧਿਕਾਰ ਖੇਤਰ ਨੂੰ "ਨੋ ਡਰੋਨ ਜ਼ੋਨ" ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ, ਮਾਨਵ ਰਹਿਤ ਹਵਾਈ ਵਾਹਨਾਂ (ਯੂਏਵੀ) ਦੀ ਉਡਾਣ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ।
ਇੰਨੇ ਮਹੀਨਿਆਂ ਤੱਕ ਲਾਗੂ ਰਹੇਗੀ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਦੰਡਾਵਲੀ 1973 ਦੀ ਧਾਰਾ 144 ਦੁਆਰਾ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਵੀ ਹੁਕਮ ਦਿੱਤਾ ਕਿ ਇਹ ਪਾਬੰਦੀ ਅੱਜ ਤੋਂ ਅਗਲੇ ਤਿੰਨ ਮਹੀਨਿਆਂ ਲਈ ਲਾਗੂ ਰਹੇਗੀ। ਡੀ ਸੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਉਸੇ ਉਦੇਸ਼ ਲਈ ਯੂਏਵੀ/ਡਰੋਨ ਦੀ ਵਰਤੋਂ ਕਰਨ ਵਿੱਚ ਸ਼ਾਮਲ ਪੁਲਸ ਅਤੇ ਹਥਿਆਰਬੰਦ ਬਲਾਂ ਨੂੰ ਯੂਏਵੀ/ਡਰੋਨ ਤਾਇਨਾਤ ਕਰਨ ਤੋਂ ਪਹਿਲਾਂ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੂੰ ਸੂਚਿਤ ਕਰਨਾ ਹੋਵੇਗਾ। ਪੁਲਸ ਕਮਿਸ਼ਨਰ ਅਤੇ ਐਸਐਸਪੀ ਜਲੰਧਰ ਦਿਹਾਤੀ ਇਸ ਹੁਕਮ ਨੂੰ ਲਾਗੂ ਕਰਨਾ ਯਕੀਨੀ ਬਣਾਉਣਗੇ।