ਖ਼ਬਰਿਸਤਾਨ ਨੈੱਟਵਰਕ- ਜਲੰਧਰ ਵਿੱਚ 6 ਸਤੰਬਰ 2025 (ਸ਼ਨੀਵਾਰ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤੇ ਗਏ ਹਨ। ਦਰਅਸਲ ਇਹ ਛੁੱਟੀ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਦੇ ਮੌਕੇ 'ਤੇ ਐਲਾਨੀ ਗਈ ਹੈ।

ਇਹ ਛੁੱਟੀ ਜ਼ਿਲ੍ਹਾ ਜਲੰਧਰ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਛੁੱਟੀ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।