ਨਵਰਾਤਰੀ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਨੇ ਪੂਰੀ ਤਰ੍ਹਾਂ ਨਾਲ ਕਮਰ ਕੱਸ ਲਈ ਹੈ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਡੀ.ਜੀ.ਪੀ ਗੌਰਵ ਯਾਦਵ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤਾਂ ਭੇਜੀਆਂ ਹਨ ਅਤੇ ਕਿਹਾ ਹੈ ਕਿ ਸੂਬੇ ਦੇ ਸਾਰੇ ਮੰਦਰਾਂ ਦੇ ਆਲੇ-ਦੁਆਲੇ ਨਵਰਾਤਰੀ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ।
ਮੰਦਰਾਂ ਦੇ ਬਾਹਰ ਪੁਲਿਸ ਬਲ ਤਾਇਨਾਤ
ਆਪਣੀਆਂ ਹਦਾਇਤਾਂ ਵਿੱਚ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਰਾਤ ਸਮੇਂ ਵਿਸ਼ੇਸ਼ ਤੌਰ 'ਤੇ ਵੱਡੀ ਗਿਣਤੀ ਵਿੱਚ ਮੰਦਰਾਂ ਵਿੱਚ ਪਹੁੰਚਦੇ ਹਨ, ਇਸ ਲਈ ਨਵਰਾਤਰੀ ਦੇ 9 ਦਿਨਾਂ ਦੌਰਾਨ ਇੱਕ ਪਾਸੇ ਦਿਨ ਵੇਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਅਤੇ ਦੂਜੇ ਪਾਸੇ ਰਾਤ ਵੇਲੇ ਸੁਰੱਖਿਆ ਨੂੰ ਹੋਰ ਸਖ਼ਤ ਕੀਤਾ ਜਾਣਾ ਚਾਹੀਦਾ ਹੈ।
ਕੁਝ ਜ਼ਿਲ੍ਹਿਆਂ ਨੂੰ ਵਾਧੂ ਪੁਲਿਸ ਬਲ ਵੀ ਕਰਵਾਏ ਜਾ ਰਹੇ ਮੁਹੱਈਆ
ਦੱਸ ਦੇਈਏ ਕਿ ਡੀਜੀਪੀ ਗੌਰਵ ਯਾਦਵ ਵੱਲੋਂ ਭੇਜੀਆਂ ਹਦਾਇਤਾਂ ਵਿੱਚ ਕਿਹਾ ਗਿਆ ਸੀ ਕਿ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਵਰਗੇ ਵੱਡੇ ਮਹਾਨਗਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਪੁਲਿਸ ਅਧਿਕਾਰੀਆਂ ਨੂੰ ਫੀਲਡ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਸੁਰੱਖਿਆ ਨੂੰ ਬਰਕਰਾਰ ਰੱਖ ਸਕਣ ਤੇ ਹੁਣ ਤੋਂ ਹੀ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈ ਸਕਣ।