ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਡੀਜੀਪੀ ਦੇ ਨਵੇਂ ਹੁਕਮਾਂ ਅਨੁਸਾਰ ਉਹ ਕੰਮ ਵਾਲੇ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮੌਜੂਦ ਰਹਿਣਗੇ। ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।
11 ਤੋਂ 1 ਵਜੇ ਤੱਕ ਦਫ਼ਤਰਾਂ ਵਿੱਚ ਰਹਿਣਗੇ ਹਾਜ਼ਰ
ਡੀਜੀਪੀ ਗੌਰਵ ਯਾਦਵ ਨੇ ਲਿਖਿਆ ਕਿ ਸਾਰੇ ਰੇਂਜ ਦੇ ਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ, ਐਸਐਸਪੀ, ਡੀਐਸਪੀ ਅਤੇ ਐਸਐਚਓ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਰਹਿਣ। ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਨਾਗਰਿਕਾਂ ਲਈ ਉਪਲਬਧ ਹੋਣਾ ਹੈ।
ਚੰਡੀਗੜ੍ਹ 'ਚ ਵੀ ਪੁਲਿਸ ਅਧਿਕਾਰੀਆਂ ਲਈ ਹੁਕਮ ਲਾਗੂ
ਉਨ੍ਹਾਂ ਅੱਗੇ ਲਿਖਿਆ ਕਿ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵਿਖੇ ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉਪਲਬਧ ਹੋਣ ਲਈ ਦਿਨ ਨਿਰਧਾਰਿਤ ਕੀਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਲਿਖਿਆ ਕਿ ਪੁਲਿਸ ਲਈ ਨਾਗਰਿਕਾਂ ਤੱਕ ਪਹੁੰਚ ਹੋਣਾ ਬਹੁਤ ਜ਼ਰੂਰੀ ਹੈ। ਪੰਜਾਬ ਪੁਲਿਸ ਸੂਬੇ ਵਿੱਚ ਮਜ਼ਬੂਤ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਯਤਨ ਕਰੇਗੀ।