ਜਲੰਧਰ ਦੇ ਕਰੋਲ ਬਾਗ ਸਥਿਤ DIPS ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਸਕੂਲ ਬੱਸ ਦੇ ਡਰਾਈਵਰ 'ਤੇ ਕੁੱਟਮਾਰ ਦੇ ਦੋਸ਼ ਲੱਗੇ ਹਨ। ਦੋਸ਼ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾਂ ਦੋ ਨੌਜਵਾਨਾਂ ਨੂੰ ਰੋਕਿਆ ਅਤੇ ਫਿਰ ਪੰਚ ਅਤੇ ਕੜੇ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਘਟਨਾ 'ਚ ਦੋਵੇਂ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਜਿੱਥੇ ਇਕ ਦੇ ਸਿਰ ਵਿੱਚ 9 ਅਤੇ ਦੂਸਰੇ ਦੇ 3 ਟਾਂਕੇ ਲੱਗੇ ਹਨ।
ਅੱਧ ਵਿਚਾਲੇ ਰੋਕੀ ਬਾਈਕ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਆਯੂਸ਼ ਅਤੇ ਨਿਤਿਨ ਨੇ ਦੱਸਿਆ ਕਿ ਉਹ ਦੋਵੇਂ ਸਵੇਰੇ ਬਾਈਕ 'ਤੇ ਸਵਾਰ ਹੋ ਕੇ ਕਿਤੇ ਜਾ ਰਹੇ ਸਨ। ਇਸ ਦੌਰਾਨ ਕਰੋਲ ਬਾਗ ਨੇੜੇ DIPS ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾਂ ਸਾਡੀ ਬਾਈਕ ਰੋਕੀ ਅਤੇ ਫਿਰ ਚਾਬੀ ਕੱਢ ਲਈ। ਚਾਬੀ ਕੱਢਣ ਤੋਂ ਬਾਅਦ ਉਨ੍ਹਾਂ ਨੇ ਸਾਡੇ ਨਾਲ ਝਗੜਾ ਕੀਤਾ।
ਸਕੂਲ ਬੱਸ ਦੇ ਡਰਾਈਵਰ ਨੇ ਫੜੇ
ਇਸ ਤੋਂ ਬਾਅਦ ਪੀੜਤ ਨੌਜਵਾਨ ਨੇ ਦੱਸਿਆ ਕਿ ਪਹਿਲਾਂ ਉਕਤ ਵਿਦਿਆਰਥੀ ਹੀ ਲੜਦੇ ਸਨ। ਪਰ ਜਦੋਂ ਉਨ੍ਹਾਂ ਦੀ ਸਕੂਲ ਬੱਸ ਦੇ ਡਰਾਈਵਰ ਆਏ ਤਾਂ ਉਹਨਾਂ ਨੇ ਪਿੱਛੇ ਤੋਂ ਸਾਡਾ ਹੱਥ ਫੜ ਲਿਆ। ਜਿਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਸਾਡੇ 'ਤੇ ਪੰਚ, ਕੜੇ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਸਾਨੂੰ ਸੱਟਾਂ ਲੱਗੀਆਂ ਹਨ।
ਪੁਲਿਸ ਨੂੰ ਦਿੱਤੀ ਸ਼ਿਕਾਇਤ
ਇਸ ਮਾਮਲੇ ਵਿੱਚ ਪੀੜਤ ਨੌਜਵਾਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੀੜਤ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਸਿਵਲ ਹਸਪਤਾਲ 'ਚ ਆਪਣਾ ਇਲਾਜ ਕਰਵਾਇਆ ਅਤੇ ਉਸ ਤੋਂ ਬਾਅਦ ਅਸੀਂ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ।