ਫਗਵਾੜਾ ਵਿਚ ਡੀਐਸਟੀ/ਸੀਟੀਐਸ ਕੰਟਰੈਕਟ ਇੰਸਟਰਕਟਰ ਯੂਨੀਅਨ ਦੀ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਲੋਕ ਨਿਰਮਾਣ ਵਿਭਾਗ ਵਿਚ ਹੋਈ।
ਇਸ ਦੌਰਾਨ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ 6 ਜੁਲਾਈ 2024 ਨੂੰ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ , ਜਿਸ ਦੌਰਾਨ ਮੈਡਮ ਡਾ.ਗੁਰਪ੍ਰੀਤ ਕੌਰ ਨੇ ਵਿਸ਼ਵਾਸ ਦਿਵਾਇਆ ਸੀ ਕਿ ਤੁਹਾਡੀਆਂ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।
ਜਿਸ ਕਾਰਣ ਅੱਜ ਮੰਤਰੀ ਹਰਜੋਤ ਬੈਂਸ,ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਿਵੇਕ ਸਿੰਘ ਤੇ ਡਾਇਰੈਕਟਰ ਸਾਹਿਬ ਹਾਜ਼ਰ ਹੋਏ। ਇਸ ਦੌਰਾਨ ਯੂਨੀਅਨ ਮੈਂਬਰਾਂ ਨੇ ਮੰਗਾਂ ਸਬੰਧੀ ਪੱਤਰ ਸੌਂਪਿਆ। ਜਿਸ ਵਿਚ ਡਾਇਰੈਕਟਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਬਣਾਈ ਗਈ ਪਾਲਿਸੀ ਐਜੂਕੇਸ਼ਨ 03 ਨੂੰ ਕੱਚੇ ਇੰਸਟਰਕਟਰਾਂ ਉਤੇ ਲਾਗੂ ਕਰਨ ਲਈ ਕਿਹਾ ਗਿਆ ਹੈ। ਇਸ ਉਤੇ ਮੰਤਰੀ ਸਾਹਿਬ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੰਗਾਂ ਸਬੰਧੀ ਜੁਲਾਈ ਮਹੀਨੇ ਦੇ ਅਖੀਰ ਤੱਕ ਲਾਗੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਯੂਨੀਅਨ ਪ੍ਰਧਾਨ ਸੰਦੀਪ ਸਿੰਘ, ਉਪ ਪ੍ਰਧਾਨ ਸਿਮਰਨਜੀਤ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਝਾਕਿੰਦਰਪਾਲ ਸਿੰਘ,ਸ਼ਕਤੀ ਸ਼ਰਨ ਅਤੇ ਸਵਰਨ ਸਿੰਘ ਤੇ ਮੈਡਮ ਗੀਤਾਂਜਲੀ ਸ਼ਰਮਾ ਹਾਜ਼ਰ ਸਨ।