ਕੈਨੇਡਾ ‘ਚ ਪੜ੍ਹ ਰਹੇ 7 ਲੱਖ ਤੋਂ ਵੱਧ ਵਿਦਿਆਰਥੀ ਖ਼ਤਰੇ ‘ਚ ਹਨ। ਦਰਅਸਲ ਕੈਨੇਡਾ 'ਚ 50 ਲੱਖ ਤੋਂ ਵੱਧ ਅਸਥਾਈ ਲੋਕਾਂ ਦੇ ਵੀਜ਼ਾ ਪਰਮਿਟ 2025 ਤੱਕ ਖਤਮ ਹੋਣ ਜਾ ਰਹੇ ਹਨ। ਇਨ੍ਹਾਂ 50 ਲੱਖ ਲੋਕਾਂ 'ਚੋਂ 7 ਲੱਖ ਵਿਦੇਸ਼ੀ ਵਿਦਿਆਰਥੀ ਹਨ, ਜਿਨ੍ਹਾਂ 'ਚੋਂ ਸਭ ਤੋਂ ਵੱਡੀ ਗਿਣਤੀ ਭਾਰਤੀ ਹਨ। ਇਸ ਲਈ, ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੂੰ ਉਮੀਦ ਹੈ ਕਿ ਪਰਮਿਟ ਦੀ ਮਿਆਦ ਖਤਮ ਹੋਣ ਤੋਂ ਬਾਅਦ ਵਿਦੇਸ਼ੀ ਕੈਨੇਡਾ ਛੱਡ ਜਾਣਗੇ।
ਜਿਨ੍ਹਾਂ ਦਾ ਵੀਜ਼ਾ ਖਤਮ ਉਹ ਹੋਣਗੇ ਡਿਪੋਰਟ
ਟਰੂਡੋ ਸਰਕਾਰ ਦੇ ਮਾਰਕ ਮਿਲਰ ਨੇ ਕਿਹਾ ਕਿ ਕੈਨੇਡਾ 'ਚ ਸ਼ਰਣ ਲੈਣ ਦੇ ਚਾਹਵਾਨਾਂ ਵੱਲੋਂ ਸਰਕਾਰ ਕੋਲ ਆਉਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਹ ਕੈਨੇਡਾ ਲਈ ਚਿੰਤਾ ਦਾ ਵਿਸ਼ਾ ਹੈ। ਕੈਨੇਡੀਅਨ ਸਰਕਾਰ ਉਨ੍ਹਾਂ ਐਨਆਰਆਈਜ਼ ਨੂੰ ਡਿਪੋਰਟ ਕਰੇਗੀ ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਚੁੱਕੀ ਹੈ।
NRI ਲੋਕਾਂ ਲਈ ਸਖ਼ਤ ਕੀਤੇ ਨਿਯਮ
ਮਾਰਕ ਮਿਲਰ ਨੇ ਕਿਹਾ ਕਿ ਸਟੱਡੀ ਵੀਜ਼ੇ 'ਤੇ ਆਏ ਪ੍ਰਵਾਸੀ ਭਾਰਤੀ ਹਫ਼ਤੇ ਵਿਚ 24 ਘੰਟੇ ਕੰਮ ਕਰ ਸਕਣਗੇ। ਜਦੋਂ ਉਨ੍ਹਾਂ ਦੀ ਕਲਾਸ ਚੱਲ ਰਹੀ ਹੈ। ਭਾਰਤ ਖਾਸ ਕਰਕੇ ਪੰਜਾਬ ਤੋਂ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲਿਆਂ ਦੀ ਗਿਣਤੀ ਘੱਟ ਨਹੀਂ ਹੈ। ਕੈਨੇਡਾ 'ਚ ਇੱਕ ਰੁਝਾਨ ਸੀ ਕਿ ਲੋਕ ਸਟੱਡੀ ਵੀਜ਼ੇ 'ਤੇ ਜਾਂਦੇ ਸਨ ਅਤੇ ਇਸਨੂੰ ਵਰਕ ਵੀਜ਼ੇ ਵਿੱਚ ਬਦਲ ਦਿੰਦੇ ਸਨ। ਸਰਕਾਰ ਵੀ ਇਸ ਸਬੰਧੀ ਸਖ਼ਤ ਹੋ ਗਈ ਹੈ। ਹੁਣ ਕੰਮ ਦੇ ਘੰਟੇ ਘਟਾਏ ਜਾ ਰਹੇ ਹਨ।
ਦੇਸ਼ ਨਾ ਛੱਡਣ 'ਤੇ ਡਿਪੋਰਟ ਕਰੇਗਾ ਕੈਨੇਡਾ
ਕੈਨੇਡਾ 'ਚ ਜਲਦੀ ਹੀ ਚੋਣਾਂ ਹੋਣ ਜਾ ਰਹੀਆਂ ਹਨ,ਪਰ ਇਸ ਤੋਂ ਪਹਿਲਾਂ ਕੈਨੇਡਾ 'ਚ ਪਰਵਾਸੀਆਂ ਦਾ ਮੁੱਦਾ ਜ਼ੋਰਾਂ ’ਤੇ ਹੈ। ਕੈਨੇਡਾ 'ਚ ਵਿਦੇਸ਼ੀ ਨਾਗਰਿਕਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਚਿੰਤਾ ਦਾ ਕਾਰਨ ਬਣਦੀ ਜਾ ਰਹੀ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਕੈਨੇਡੀਅਨ ਸਰਕਾਰ ਜਲਦ ਹੀ ਉਨ੍ਹਾਂ ਵਿਦੇਸ਼ੀਆਂ ਨੂੰ ਵੱਡੇ ਪੱਧਰ 'ਤੇ ਡਿਪੋਰਟ ਕਰਨ ਜਾ ਰਹੀ ਹੈ, ਜਿਨ੍ਹਾਂ ਦੇ ਪਰਮਿਟ ਦੀ ਮਿਆਦ ਖਤਮ ਹੋ ਚੁੱਕੀ ਹੈ।
ਬ੍ਰਿਟੇਨ 'ਚ ਭਾਰਤੀ ਵਿਦਿਆਰਥੀਆਂ 'ਚ ਕਮੀ ਆਈ
ਇੱਕ ਤਾਜ਼ਾ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬ੍ਰਿਟਿਸ਼ ਯੂਨੀਵਰਸਿਟੀਆਂ 'ਚ ਉੱਚ ਸਿੱਖਿਆ ਲਈ ਦਾਖਲਾ ਲੈਣ ਵਾਲੇ ਭਾਰਤੀ ਵਿਦਿਆਰਥੀਆਂ ਉੱਤੇ ਪਾਬੰਦੀ ਲਗਾਈ ਜਾ ਰਹੀ ਹੈ। ਆਫਿਸ ਫਾਰ ਸਟੂਡੈਂਟਸ ਦੁਆਰਾ ਕਰਵਾਏ ਗਏ ਇੱਕ ਅਧਿਐਨ ਤੋਂ ਪਤਾ ਲੱਗਾ ਹੈ ਕਿ ਭਾਰਤੀ ਵਿਦਿਆਰਥੀਆਂ ਦੇ ਦਾਖਲੇ ਵਿੱਚ 20 ਪ੍ਰਤੀਸ਼ਤ ਦੀ ਕਮੀ ਆਈ ਹੈ। ਜਿਸ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ 1 ਲੱਖ 11 ਹਜ਼ਾਰ 329 ਰਹਿ ਗਈ ਹੈ।
ਇਸ ਤੋਂ ਪਹਿਲਾਂ ਬਰਤਾਨੀਆ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 1 ਲੱਖ 39 ਹਜ਼ਾਰ 914 ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬ੍ਰਿਟੇਨ 'ਚ ਵਿਦਿਆਰਥੀਆਂ ਨੂੰ ਜਿਸ ਤਰ੍ਹਾਂ ਨਾਲ ਨਸਲੀ ਸ਼ੋਸ਼ਣ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ਵੀ ਵਿਦਿਆਰਥੀਆਂ ਦੇ ਦਾਖਲੇ ਵਿੱਚ ਗਿਰਾਵਟ ਦਾ ਇੱਕ ਮੁੱਖ ਕਾਰਨ ਹੈ।