ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਵਿਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 34 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਪਰ, ਆਉਣ ਵਾਲੇ ਤਿੰਨ ਦਿਨ ਖੁਸ਼ਕ ਰਹਿਣ ਵਾਲੇ ਹਨ। ਜਦਕਿ ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮੌਨਸੂਨ ਸਰਗਰਮ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਜਿਲ੍ਹਿਆਂ 'ਚ ਇਹਨੇ ਡਿਗਰੀ ਰਿਹਾ ਤਾਪਮਾਨ
ਪੰਜਾਬ ‘ਚ ਸ਼ੁੱਕਰਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ।ਲੋਕਾਂ ਨੂੰ ਲੂ ਤੇ ਹੁਮਸ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਚਾਰ ਦਿਨ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। 26 ਜੂਨ ਤੋਂ ਮੌਸਮ ਫਿਰ ਬਦਲ ਜਾਵੇਗਾ ਅਤੇ ਦੋ ਦਿਨ ਮੀਂਹ ਪਵੇਗਾ। ਪਿਛਲੇ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਸਾਰੇ ਸ਼ਹਿਰਾਂ ਵਿਚ ਤਾਪਮਾਨ 40 ਡਿਗਰੀ ਤੋਂ ਘੱਟ ਰਿਹਾ। ਪੰਜਾਬ ਵਿਚ ਗੁਰਦਾਸਪੁਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਸਭ ਤੋਂ ਠੰਢਾ ਇਲਾਕਾ ਸ਼ਹੀਦ ਭਗਤ ਸਿੰਘ ਨਗਰ ਦਾ ਬੱਲੋਵਾਲ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 33.3 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਵਿੱਚ ਪਾਰਾ 25.5 ਡਿਗਰੀ, ਲਧਿਆਣਾ ਵਿੱਚ 26.0, ਪਟਿਆਲਾ ਵਿੱਚ 26.8 ਡਿਗਰੀ, ਪਠਾਨਕੋਟ ਵਿੱਚ 26.1, ਬਠਿੰਡਾ ਵਿੱਚ 24.7, ਫਾਜ਼ਿਲਕਾ ਵਿੱਚ 22.0 ਅਤੇ ਗੁਰਦਾਸਪੁਰ ਵਿੱਚ 23.0 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿਚ ਜੂਨ ਦਾ ਮਹੀਨਾ ਖੁਸ਼ਕ ਰਿਹਾ ਹੈ। ਜਦੋਂ ਕਿ ਜੂਨ ਮਹੀਨੇ ਵਿੱਚ 21 ਤਰੀਕ ਤੱਕ ਔਸਤਨ 30.4 ਮਿਲੀਮੀਟਰ ਵਰਖਾ ਹੋਈ ਹੈ, ਜਦਕਿ ਪੰਜਾਬ ਵਿੱਚ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਹੀ ਮੀਂਹ ਪਿਆ ਹੈ।
ਅੱਜ ਵੀ ਤਾਪਮਾਨ 26 ਤੋਂ 39 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ
ਉਥੇ ਹੀ ਜਲੰਧਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸਪਾਸ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 36.1 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਤਾਪਮਾਨ 26 ਤੋਂ 39 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।