ਖਬਰਿਸਤਾਨ ਨੈੱਟਵਰਕ- ਲੁਧਿਆਣਾ ਵਿਚ ਹਮਲਾਵਰਾਂ ਨੇ ਘਰ ਅੰਦਰ ਵੜ ਕੇ ਇਕ 21 ਸਾਲਾਂ ਦੇ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਮਾਮਲਾ ਸਮਰਾਲਾ ਤਹਿਸੀਲ ਅਧੀਨ ਆਉਂਦੇ ਬਲਾਕ ਮਾਛੀਵਾੜਾ ਦੇ ਪਿੰਡ ਚੱਕਲੋਹਟ ਦਾ ਹੈ, ਜਿਥੇ ਸਵੇਰੇ ਲਗਭਗ 9.30 ਵਜੇ ਇਹ ਵਾਰਦਾਤ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਕੰਧ ਟੱਪ ਕੇ ਘਰ ਵਿਚ ਦਾਖਲ ਹੋਏ ਤੇ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਵਾਰਦਾਤ ਵਿਚ ਦਰਸ਼ਨ ਸਿੰਘ ਦਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਹਮਲਾਵਰ ਆਲਟੋ ਕਾਰ ਵਿਚ ਸਵਾਰ ਹੋ ਕੇ ਆਏ ਸਨ। ਨੌਜਵਾਨ ਦੀ ਪਿੱਠ ’ਤੇ 2 ਗੋਲੀਆਂ ਲੱਗੀਆਂ ਹਨ।
ਜਸਪ੍ਰੀਤ ਸਿੰਘ ਦੇ ਤਾਇਆ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਹਮਲਾ ਕਿਸੇ ਰੰਜਿਸ਼ ਕਾਰਨ ਕੀਤਾ ਗਿਆ ਜਾਪਦਾ ਹੈ ਤੇ ਉਨ੍ਹਾਂ ਦੇ ਆਪਣਿਆਂ ਨੇ ਹੀ ਇਹ ਘਿਨੌਣਾ ਕਾਰਾ ਕਰਵਾਇਆ ਹੋ ਸਕਦਾ ਹੈ। ਇਸ ਵਾਰਦਾਤ ਤੋਂ ਬਾਅਦ ਮੌਕੇ ਉਤੇ ਪੁਲਸ ਪੁੱਜੀ, ਜੋ ਕਿ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਜ਼ਖਮੀ ਨੌਜਵਾਨ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫ਼ਰ ਕੀਤਾ ਗਿਆ ਹੈ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।